ਰੋਮ (ਇਟਲੀ) (ਗੁਰਸ਼ਰਨ ਸਿੰਘ ਸੋਨੀ) – ਤਿਲਕ ਤੇ ਜੰਞੂ ਦੇ ਰਾਖੇ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਸਮੇਤ ਸਮੂਹ ਸ਼ਹੀਦਾਂ ਦੀ 350 ਸਾਲਾ ਸ਼ਹਾਦਤ ਨੂੰ ਸਮਰਪਿਤ ਸੂਬਾ ਲਾਸੀਓ ਦੇ ਪ੍ਰਸਿੱਧ ਸ਼ਹਿਰ ਲਵੀਨੀਓ ਵਿਖੇ ਸਥਿਤ ਗੁਰਦੁਆਰਾ ਭਗਤ ਰਵਿਦਾਸ ਜੀ ਸਿੰਘ ਸਭਾ ਵਿਖੇ ਇਲਾਕੇ ਦੇ ਸਮੂਹ ਪੰਜਾਬੀ ਟਰੱਕ ਡਰਾਈਵਰਾਂ ਵਲੋਂ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ।
ਇਸ ਮੌਕੇ ਇਲਾਹੀ ਬਾਣੀ ਦੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਪੰਥ ਦੇ ਸਿਰਮੌਰ ਢਾਡੀ ਜਥੇ ਭਾਈ ਸੱਤਪਾਲ ਸਿੰਘ ਗਰਚਾ ਤੇ ਸਾਥੀਆਂ ਨੇ ਆਪਣੀ ਬੁਲੰਦ ਤੇ ਦਮਦਾਰ ਆਵਾਜ਼ ਵਿੱਚ ਮਹਾਨ ਸ਼ਹੀਦਾਂ ਦੇ ਜੀਵਨ ਤੇ ਇਤਿਹਾਸ ਬਾਰੇ ਸੰਗਤਾਂ ਨੂੰ ਜਾਣੂੰ ਕਰਵਾਇਆ। ਪ੍ਰਬੰਧਕ ਕਮੇਟੀ ਵੱਲੋਂ ਇਸ ਸਮਾਗਮ ਵਿੱਚ ਹਾਜ਼ਰੀਆਂ ਭਰਨ ਵਾਲੀਆਂ ਸੰਗਤਾਂ ਨੂੰ ਜੀ ਆਇਆਂ ਆਖਿਆ ਤੇ ਧੰਨਵਾਦ ਕੀਤਾ ਗਿਆ । ਸਮਾਗਮ ਵਿੱਚ ਸੇਵਾਵਾਂ ਨਿਭਾਉਣ ਵਾਲੇ ਸੇਵਾਦਾਰਾਂ ਨੂੰ ਸਨਮਾਨ ਚਿੰਨ੍ਹ ਤੇ ਗੁਰੂ ਘਰ ਦੀ ਬਖਸ਼ਿਸ਼ ਸਿਰੌਪਾਓ ਦੇ ਕੇ ਸਨਮਾਨਿਤ ਕੀਤਾ ਗਿਆ. ਇਸ ਮੌਕੇ ਸੰਗਤਾਂ ਲਈ ਗੁਰੂ ਦਾ ਲੰਗਰ ਅਤੁੱਟ ਵਰਤਿਆ ਗਿਆ।


