in

ਸਿੱਖ ਨੌਜਵਾਨਾਂ ਨੇ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਦੌਰਾਨ ਇਟਲੀ ਅਉਣ ਦਾ ਦਿੱਤਾ ਸੱਦਾ

ਰੋਮ (ਇਟਲੀ) (ਗੁਰਸ਼ਰਨ ਸਿੰਘ ਸੋਨੀ) – ਬੀਤੇ ਦਿਨੀਂ ਇਟਲੀ ਤੋਂ ਪੰਜਾਬ ਗਏ ਸਿੱਖ ਨੌਜਵਾਨਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ। ਜਿਸ ਵਿੱਚ ਇਟਲੀ ਦੇ ਗੁਰਦੁਆਰਾ ਸੰਗਤ ਸਭਾ ਤੈਰਾਨੋਵਾ (ਆਰੈਸੋ) ਦੇ ਸੈਕਟਰੀ ਹਰਪ੍ਰੀਤ ਸਿੰਘ ਜ਼ੀਰਾ ਅਤੇ ਉਨ੍ਹਾਂ ਦੇ ਨਾਲ ਸਿੱਖ ਨੌਜਵਾਨ ਮੌਜੂਦ ਸਨ।
ਇਸ ਮੌਕੇ ਉਨ੍ਹਾਂ ਵਲੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸੰਗਤ ਸਭਾ ਤੈਰਾਨੋਵਾ (ਆਰੈਸੋ) ਵਿਖੇ ਸਜਾਏ ਜਾਣ ਵਾਲੇ ਨਗਰ ਕੀਰਤਨ ਵਿੱਚ ਸ਼ਮੂਲੀਅਤ ਕਰਨ ਲਈ ਸੱਦਾ ਪੱਤਰ ਦਿੱਤਾ ਗਿਆ। ਪ੍ਰੈੱਸ ਨਾਲ ਗੱਲਬਾਤ ਕਰਦਿਆਂ ਗੁਰਦੁਆਰਾ ਸੰਗਤ ਸਭਾ ਤੈਰਾਨੋਵਾ (ਆਰੈਸੋ) ਦੇ ਸੈਕਟਰੀ ਹਰਪ੍ਰੀਤ ਸਿੰਘ ਜ਼ੀਰਾ ਨੇ ਦੱਸਿਆ ਕਿ, ਲੰਮਾਂ ਸਮਾਂ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸਿੱਖ ਧਰਮ ਅਤੇ ਇਟਲੀ ਵਿੱਚ ਸਿੱਖ ਧਰਮ ਦੀਆਂ ਸਰਗਰਮੀਆਂ ਬਾਰੇ ਵਿਚਾਰਾਂ ਕੀਤੀਆਂ ਗਈਆਂ।
ਜ਼ਿਕਰਯੋਗ ਹੈ ਕਿ ਇਟਲੀ ਤੋਂ ਹਰਪ੍ਰੀਤ ਸਿੰਘ ਜੋ ਕਿ ਗੁਰਦੁਆਰਾ ਸਾਹਿਬ ਦੇ ਸੈਕਟਰੀ ਵਜੋਂ ਸੇਵਾਵਾਂ ਨਿਭਾਅ ਰਹੇ ਹਨ, ਉਥੇ ਉਹ ਇਟਲੀ ਵਿੱਚ ਸਿੱਖ ਧਰਮ ਨੂੰ ਰਜਿਸਟਰਡ ਕਰਵਾਉਣ ਦੇ ਕਾਰਜਾਂ ਵਿੱਚ ਵਧ ਚੜ੍ਹ ਕੇ ਹਿੱਸਾ ਲੈਂਦੇ ਆ ਰਹੇ ਹਨ। ਇਸ ਮੌਕੇ ਭਾਈ ਨਵਤੇਜ ਸਿੰਘ ਕਥਾਵਾਚਕ ਮੰਜੀ ਸਾਹਿਬ ਦਰਬਾਰ ਸਾਹਿਬ ਅੰਮ੍ਰਿਤਸਰ, ਕਰਨੈਲ ਸਿੰਘ ਪੀਰਮੁਹੰਮਦ ਬੁਲਾਰਾ ਅਤੇ ਜਰਨਲ ਸਕੱਤਰ ਸ਼੍ਰੌਮਣੀ ਅਕਾਲੀ ਦਲ ਅਤੇ ਕੌਆਰਡੀਨੇਟਰ 16 ਮੈਂਬਰੀ ਸ੍ਰੀ ਅਕਾਲ ਤਖਤ ਸਾਹਿਬ ਪੰਥਕ ਕਮੇਟੀ ਆਦਿ ਹਾਜ਼ਰ ਸਨ‌.

ਨਾਮ ਦੀ ਬਦਲੀ /नाम परिवर्तन/ Name change/ Cambio di Nome

ਰਣਜੀਤ ਬੈਂਸ ਦਾ ਕਤਲ ਕਰਨ ਵਾਲੇ ਦੋਸ਼ੀਆਂ ਨੂੰ 2 ਲੱਖ 40 ਹਜ਼ਾਰ ਯੂਰੋ ਹਰਜਾਨੇ ਸਮੇਤ 10-10 ਸਾਲ ਦੀ ਸਜ਼ਾ