in

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਫਲੇਰੋ ਵਿਖੇ ਲੱਗੀਆ ਰੌਣਕਾਂ

ਬਰੇਸ਼ੀਆ (ਇਟਲੀ) (ਇੰਦਰਜੀਤ ਸਿੰਘ ਲੁਗਾਣਾ) – ਸਿੱਖ ਧਰਮ ਦੇ ਮੋਢੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 553ਵਾਂ ਪ੍ਰਕਾਸ਼ ਪੁਰਬ ਦੁਨੀਆ ਭਰ ਵਿੱਚ ਸਿੱਖ ਸੰਗਤਾਂ ਵੱਲੋਂ ਬਹੁਤ ਹੀ ਸ਼ਾਨੋ-ਸ਼ੌਕਤ ਤੇ ਧੂਮਧਾਮ ਨਾਲ ਮਨਾਇਆ ਗਿਆ। ਇਟਲੀ ਵਿੱਚ ਵੀ ਵੱਖ ਵੱਖ ਗੁਰਦੁਆਰਾ ਸਾਹਿਬ ਵਿਖੇ ਸਿੱਖ ਸੰਗਤਾਂ ਸਵੇਰ ਤੋਂ ਹੀ ਬਹੁ-ਗਿਣਤੀ ਵਿੱਚ ਨਤਮਸਤਕ ਹੋਈਆਂ। ਬਰੇਸ਼ੀਆ ਜਿਲੇ ਦੇ ਸਭ ਤੋਂ ਪੁਰਾਣੇ ਗੁਰਦੁਆਰਾ ਸਿੰਘ ਸਭਾ ਫਲੇਰੋ ਬਰੇਸ਼ੀਆ ਵਿੱਚ ਵੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 553ਵਾਂ ਪ੍ਰਕਾਸ਼ ਪੂਰਬ ਬੜੇ ਹੀ ਸ਼ਰਧਾਪੂਰਵਕ ਮਨਾਇਆ ਗਿਆ। ਇਲਾਕੇ ਭਰ ਤੋਂ ਸੰਗਤਾਂ ਨੇ ਦੇਰ ਰਾਤ ਤੱਕ ਗੁਰਦੁਆਰਾ ਸਾਹਿਬ ਵਿਖੇ ਹਾਜਰੀ ਭਰੀ।
ਗੁਰਦੁਆਰਾ ਸਾਹਿਬ ਵਿਖੇ ਆਰੰਭ ਕਰਵਾਏ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਜਿਸ ਉਪਰੰਤ ਗੁਰਦੁਆਰਾ ਸਾਹਿਬ ਦੇ ਹਜੂਰੀ ਗ੍ਰੰਥੀ ਭਾਈ ਚੰਚਲ ਸਿੰਘ ਨੇ ਜਥੇ ਸਮੇਤ ਕੀਰਤਨ ਦੀ ਹਾਜਰੀ ਭਰੀ ਅਤੇ ਸਹਾਇਕ ਗ੍ਰੰਥੀ ਤਜਿੰਦਰ ਸਿੰਘ ਨੇ ਕਥਾ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਭਾਈ ਸਤਿੰਦਰਬੀਰ ਸਿੰਘ ਹਜੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਨੇ ਸੰਗਤਾਂ ਨੂੰ ਸਮੁੱਚੇ ਇਤਿਹਾਸ ਤੋਂ ਜਾਣੂੰ ਕਰਵਾਇਆ। ਇਸ ਮੌਕੇ ਸੰਗਤਾਂ ਦੁਆਰਾ ਦੀਪਮਾਲਾ ਵੀ ਕੀਤੀ ਗਈ ਅਤੇ ਗੁਰਦੁਆਰਾ ਸਾਹਿਬ ਵਿਖੇ ਅਲੌਕਿਕ ਆਤਿਸ਼ਬਾਜੀ ਵੀ ਕੀਤੀ ਗਈ। ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੁੱਖ ਸੇਵਾਦਾਰ ਭਾਈ ਸੁਰਿੰਦਰਜੀਤ ਸਿੰਘ ਪੰਡੋਰੀ ਨੇ ਸੰਗਤਾਂ ਨੂੰ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੁਆਰਾ ਦਰਸਾਏ ਮਾਰਗ ‘ਤੇ ਚੱਲਣ ਲਈ ਅਪੀਲ ਕੀਤੀ। ਗੁਰੂ ਸਾਹਿਬ ਦੇ ਸੁੱਖ ਆਸਨ ਮੌਕੇ ਫੁੱਲਾਂ ਦੀ ਵਿਸ਼ੇਸ਼ ਵਰਖਾ ਵੀ ਕੀਤੀ ਗਈ। ਅੰਤ ਵਿੱਚ ਗੁਰਦੁਆਰਾ ਸਾਹਿਬ ਦੇ ਸੈਕੇਟਰੀ ਸ਼ਰਨਜੀਤ ਸਿੰਘ ਠਾਕਰੀ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਗੁਰੂ ਘਰ ਦੀ ਪ੍ਰਬੰਧਕੀ ਕਮੇਟੀ ਬਲਕਾਰ ਸਿੰਘ ਘੋੜੇਸ਼ਾਹਵਾਨ ਵਾਇਸ ਪ੍ਰਧਾਨ, ਸਵਰਨ ਸਿੰਘ ਲਾਲੋਵਾਲ, ਮਹਿੰਦਰ ਸਿੰਘ ਮਾਜਰਾ, ਨਿਸ਼ਾਨ ਸਿੰਘ ਭਦਾਸ, ਭੁਪਿੰਦਰ ਸਿੰਘ ਰਾਵਾਲੀ, ਭਗਵਾਨ ਸਿੰਘ, ਬਲਵੀਰ ਸਿੰਘ, ਸੁਖਵਿੰਦਰ ਸਿੰਘ, ਸੰਤ ਬਾਬਾ ਪ੍ਰੇਮ ਸਿੰਘ ਯਾਦਗਾਰ ਕਮੇਟੀ ਦੇ ਪ੍ਰਧਾਨ ਅਮਰੀਕ ਸਿੰਘ ਚੌਹਾਨ, ਭਗਵਾਨ ਸਿੰਘ ਬਰੇਸ਼ੀਆ, ਬਰੇਸ਼ੀਆ ਨੌਜਵਾਨ ਸਭਾ ਫਲੈਰੋ ਬਰੇਸ਼ੀਆ ਅਤੇ ਲੰਗਰ ਦੇ ਸੇਵਾਦਾਰ ਮੌਜੂਦ ਸਨ। ਗੁਰਦੁਆਰਾ ਸਾਹਿਬ ਵਿਖੇ 11,12,13 ਨਵੰਬਰ ਨੂੰ ਵੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਸਮਾਗਮ ਹੋਣਗੇ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਤਿੰਨ ਸ਼੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ। ਇਸ ਸਮਾਗਮ ਮੌਕੇ ਵੀ ਭਾਈ ਸਤਿੰਦਰਬੀਰ ਸਿੰਘ ਹਜੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਹਾਜਰੀ ਭਰਨਗੇ।

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸੰਨਬੋਨੀਫਾਚੋ ਵਿਖੇ 13 ਨਵੰਬਰ ਨੂੰ

ਗੁਰੂ ਨਾਨਕ ਦੇਵ ਜੀ ਦਾ ਆਗਮਨ ਪੁਰਬ ਮਨੇਰਬੀਓ ਵਿਖੇ ਮਨਾਇਆ ਜਾਵੇਗਾ