in

ਸ੍ਰੀ ਹਰਿਮੰਦਰ ਸਾਹਿਬ ‘ਚ TikTok ਵੀਡੀਓ ਬਣਾਉਣ ‘ਤੇ ਲੱਗੀ ਪਾਬੰਦੀ

ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ TikTok ਵੀਡੀਓ ਬਣਾਏ ਜਾਣ ਦੇ ਕਈ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਵੱਡਾ ਫੈਸਲਾ ਲਿਆ ਗਿਆ ਹੈ। ਦਰਬਾਰ ਸਾਹਿਬ ‘ਚ ਹੁਣ ਟਿਕ-ਟੋਕ ਉੱਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਦਰਬਾਰ ਸਾਹਿਬ ਦੇ ਬਾਹਰ ਵੱਖ-ਵੱਖ ਥਾਵਾਂ ‘ਤੇ ਨੋਟਿਸ ਚਸਪਾ ਦਿੱਤੇ ਗਏ ਹਨ। ਨੋਟਿਸ ‘ਚ ਲਿਖਿਆ ਗਿਆ ਹੈ, “ਇੱਥੇ Tik Tok ‘ਤੇ ਪਾਬੰਦੀ ਹੈ।” ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੇ ਕਿਹਾ ਸੀ ਕਿ ਟਿਕ-ਟੋਕ ਵੀਡੀਓ ਦੇ ਚੱਲਦੇ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਮੋਬਾਈਲ ਫੋਨ ਲਿਜਾਉਣ ਦੀ ਵੀ ਪਾਬੰਦੀ ਲਗਾਈ ਜਾ ਸਕਦੀ ਹੈ। ਪਿਛਲੇ ਇੱਕ ਸਾਲ ਤੋਂ ਅੰਮ੍ਰਿਤਸਰ ਵਿਖੇ ਟਿਕ-ਟੋਕ ਵੀਡੀਓ ਬਣਾਏ ਜਾਣ ਦੇ ਕਈ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਨੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ। ਜਿਸ ਨੂੰ ਲੈ ਕੇ ਇਹ ਵੱਡਾ ਕਦਮ ਚੁੱਕਿਆ ਗਿਆ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਇਹ ਅਰਦਾਸ ਵਾਲੀ ਜਗ੍ਹਾ ਹੈ। ਅਸੀਂ ਸੰਗਤਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਗੁਰਦੁਆਰੇ ਦੇ ਅੰਦਰ ਅਤੇ ਪਰਿਕਰਮਾ ‘ਚ ਅਜਿਹੇ ਕੰਮ ਕਰਨ ਤੋਂ ਗੁਰੇਜ਼ ਕਰਨ। ਇਸ ਦੇ ਨਾਲ ਹੀ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਬੀਤੇ ਸ਼ੁੱਕਰਵਾਰ ਨੂੰ ਕਿਹਾ ਕਿ ਜੇ ਨੌਜਵਾਨ ਵੀਡੀਓ ਬਣਾਉਣਾ ਬੰਦ ਨਹੀਂ ਕਰਦੇ ਤਾਂ ਅਸੀਂ ਗੁਰਦੁਆਰੇ ‘ਚ ਮੋਬਾਈਲ ਲਿਜਾਣ ‘ਤੇ ਵੀ ਪਾਬੰਦੀ ਲਗਾਵਾਂਗੇ।

ਕੀ ਚੀਨ FATF ਦੀ ਪ੍ਰਧਾਨਗੀ ਦੌਰਾਨ ਪਾਕਿਸਤਾਨ ਨੂੰ ਬਚਾਏਗਾ?

ਸਰਕਾਰ ਵਿਰੁੱਧ ਸ਼੍ਰੋਮਣੀ ਕਮੇਟੀ ਜਾਵੇਗੀ ਸੁਪਰੀਮ ਕੋਰਟ