in

ਸੰਤ ਰਾਮਾਨੰਦ ਜੀ ਦੀ ਸ਼ਹਾਦਤ ਨਾਲ ਵਿਸ਼ਵ ਵਿੱਚ ਸਵੈਅਭਿਮਾਨ ਦੀ ਲਹਿਰ ਚੱਲੀ – ਸੰਤ ਸੁਰਿੰਦਰ ਦਾਸ ਬਾਵਾ

ਰੋਮ (ਇਟਲੀ) – (ਕੈਂਥ, ਟੇਕ ਚੰਦ) – ਸੰਤ ਸਰਵਣ ਦਾਸ ਨੇ ਆਪਣੇ ਜੀਵਨ ਕਾਲ ਦੌਰਾਨ ਜਗਤ ਗੁਰੂ ਰਵਿਦਾਸ ਮਹਾਰਾਜ ਜੀ ਦੇ ਕਲਿਆਣਕਾਰੀ ਕ੍ਰਾਂਤੀਕਾਰੀ ਸਮਾਜਵਾਦੀ ਅਧਿਆਤਮਕਵਾਦੀ ਉਪਦੇਸ਼ਾਂ ਨੂੰ ਜਨ-ਜਨ ਤੱਕ ਪਹੁੰਚਾਇਆ। ਸ਼੍ਰੀ ਗੁਰੂ ਰਵਿਦਾਸ ਜਨਮ ਅਸਥਾਨ ਮੰਦਰ ਸ਼੍ਰੀ ਗੋਵਰਧਨਪੁਰ ਦੀ ਖੋਜ ਅਤੇ ਉਸਾਰੀ ਕਰਵਾ ਕੇ ਵਿਸ਼ਵ ਪੱਧਰ ‘ਤੇ ਰਵਿਦਾਸੀਆ ਕੌਮ ਨੂੰ ਮਹਾਨ ਤੀਰਥ ਅਸਥਾਨ ਦਿੱਤਾ। ਕੌਮ ਦੇ ਅਮਰ ਸ਼ਹੀਦ ਸੰਤ ਰਾਮਾਨੰਦ ਜੀ ਜਿਹਨਾਂ ਦੀ ਸ਼ਹਾਦਤ ਰਵਿਦਾਸੀਆ ਕੌਮ ਲਈ ਹੋਈ ਅਤੇ ਇਸ ਸ਼ਹਾਦਤ ਨਾਲ ਵਿਸ਼ਵ ਭਰ ਵਿੱਚ ਸਵੈਭਿਮਾਨ ਅਣਖ਼ ਦੀ ਲਹਿਰ ਚੱਲੀ।ਕਰੌੜਾਂ ਸਤਿਗੁਰੂ ਰਵਿਦਾਸ ਮਹਾਰਾਜ ਦੇ ਪੈਰੋਕਾਰ ਵਿਸ਼ਵ ਭਰ ਵਿੱਚ ਵੱਸਦੇ ਹਨ। ਰਵਿਦਾਸੀਆ ਕੌਮ ਭਾਰਤ ਦੀ ਸਭ ਤੋਂ ਵੱਡੀ ਕੌਮ ਹੈ ਜਿਸ ਨੂੰ ਵਿਸ਼ਵ ਪੱਧਰ ‘ਤੇ ਰਵਿਦਾਸੀਆ ਧਰਮ ਪਹਿਚਾਣ ਮਿਲੀ ਹੈ।
ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸੰਤ ਸੁਰਿੰਦਰ ਦਾਸ ਬਾਵਾ ਮੁੱਖ ਸੇਵਾਦਾਰ ਗੁਰੂ ਰਵਿਦਾਸ ਧਰਮ ਪ੍ਰਚਾਰ ਅਸਥਾਨ ਕਾਹਨਪੁਰ (ਜਲੰਧਰ) ਨੇ ਲਾਸੀਓ ਸੂਬੇ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ਸ਼੍ਰ੍ਰੀ ਗੁਰੂ ਰਵਦਿਾਸ ਟੈਂਪਲ ਬੋਰਗੋਲੀਵੀ ਸਬਾਊਦੀਆ (ਲਾਤੀਨਾ) ਵਿਖੇ 25 ਮਈ 2009 ਨੂੰ ਵਿਆਨਾ (ਅਸਟਰੀਆ) ਦੀ ਧਰਤੀ ਉੱਪਰ ਸ਼ਹੀਦ ਹੋਏ ਸੰਤ ਰਾਮਾਨੰਦ ਜੀ ਤੇ ਪੰਜਾਬ (ਭਾਰਤ) ਵਿੱਚ ਸ਼ਹੀਦ ਹੋਏ ਤੇਲੂ ਰਾਮ ਜੀ, ਰਾਜਿੰਦਰ ਕੁਮਾਰ ਜੀ, ਵਿਜੈ ਕੁਮਾਰ ਜੀ, ਬਲਕਾਰ ਜੀ ਦੇ 14ਵੇਂ ਸ਼ਹੀਦੀ ਦਿਵਸ ਅਤੇ ਬ੍ਰਹਮਲੀਨ ਸੰਤ ਸਰਵਣ ਦਾਸ ਜੀ ਡੇਰਾ ਸੱਚਖੰਡ ਬੱਲਾਂ (ਜਲੰਧਰ) ਦੀ 51ਵੀਂ ਬਰਸੀ ਨੂੰ ਸਮਰਪਤਿ ਕਰਵਾਏ ਵਿਸ਼ੇਸ਼ ਧਾਰਮਿਕ ਸਮਾਗਮ ਮੌਕੇ ਸ਼੍ਰੀ ਗੁਰੂ ਰਵਿਦਾਸ ਟੈਂਪਲ ਬੋਰਗੋ ਲੀਵੀ ਸਬਾਊਦੀਆ (ਲਾਤੀਨਾ) ਵਿਖੇ ਦਰਬਾਰ ਵਿੱਚ ਜੁੜ ਬੈਠੀਆਂ ਸੰਗਤਾਂ ਨਾਲ ਕੀਤਾ।


ਸਮੂਹ ਸੰਗਤ ਦੇ ਸਹਿਯੋਗ ਨਾਲ ਮਨਾਏ ਇਸ 14ਵੇਂ ਸ਼ਹੀਦੀ ਸਮਾਗਮ ‘ਤੇ ਸੰਤਾਂ ਦੀ ਬਰਸੀ ਸਮਾਗਮ ਮੌਕੇ ਸ੍ਰੀ ਰਾਮ ਆਸਰਾ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ, ਅਮਰ ਸ਼ਹੀਦ ਸੰਤ ਰਾਮਾਨੰਦ ਜੀ ਅਤੇ ਉਸੇ ਸੰਘਰਸ਼ ਵਿੱਚ ਸ਼ਹੀਦ ਹੋਏ ਮਾਨਯੋਗ ਤੇਲੂ ਰਾਮ ਜੀ, ਰਜਿੰਦਰ ਕੁਮਾਰ ਜੀ, ਵਿਜੈ ਕੁਮਾਰ ਜੀ, ਬਲਕਾਰ ਜੀ ਕੌਮ ਦੇ ਸਰਮਾਏ ਹਨ, ਜਿਹੜੇ ਕਿ ਰਹਿੰਦੀ ਦੁਨੀਆਂ ਤੱਕ ਲੋਕਾਂ ਲਈ ਚਾਨਣ ਮੁਨਾਰੇ ਦਾ ਕੰਮ ਕਰਦੇ ਰਹਿਣਗੇ। ਬ੍ਰਹਮਲੀਨ ਸੰਤ ਸਰਵਣ ਦਾਸ ਜੀ ਨੂੰ ਯਾਦ ਕਰਦਿਆਂ ਉਨਾਂ ਸੰਗਤਾਂ ਨੂੰ ਸੰਤਾਂ ਦੇ ਜੀਵਨ ਫਲਸਫ਼ੇ ਤੋਂ ਵਿਸਥਾਰਪੂਰਵਕ ਜਾਣੂ ਕਰਵਾਇਆ ਤੇ ਕਿਹਾ ਕਿ, ਸੰਤ ਸਰਵਣ ਦਾਸ ਜੀ ਹੁਰਾਂ ਦੀ ਵੀ ਕੌਮ ਨੂੰ ਬਹੁਤ ਵੱਡੀ ਦੇਣ ਹੈ, ਜਿਹਨਾਂ ਦੀ ਬਦੌਲਤ ਸਮਾਜ ਦੁਨੀਆ ਭਰ ਵਿੱਚ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਤੀ ਜਾਗਰੂਕ ਹੋਇਆ।
ਇਸ ਮੌਕੇ ਪ੍ਰਸਿੱਧ ਮਿਸ਼ਨਰੀ ਗਾਇਕ ਜੀਵਨ ਸੋਹਲ ਤੇ ਹੋਰ ਰਾਗੀ, ਕੀਰਤਨੀਏ ਤੇ ਕਥਾਵਾਚਕਾਂ ਨੇ ਸੰਗਤਾਂ ਨੂੰ ਮਿਸ਼ਨ ਪ੍ਰਤੀ ਜਾਗਰੂਕ ਕੀਤਾ ਤੇ ਕੌਮ ਦੇ ਮਹਾਨ ਸ਼ਹੀਦਾਂ ਦੇ ਅਧੂਰੇ ਮਿਸ਼ਨ ਨੂੰ ਪੂਰਾ ਕਰਨ ਲਈ ਇਨਕਲਾਬ ਰਾਹੀਂ ਪ੍ਰੇਰਿਤ ਕੀਤਾ। ਇਸ ਸਮਾਗਮ ਮੌਕੇ ਸੰਤ ਸੁਰਿੰਦਰ ਦਾਸ ਬਾਵਾ ਵੱਲੋਂ ਸੰਗਤ ਨੂੰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਅੰਮ੍ਰਿਤਬਾਣੀ ਦੀਆਂ ਇਟਾਲੀਅਨ ਭਾਸ਼ਾ ਵਿੱਚ ਕਾਪੀਆਂ ਵੀ ਵੰਡੀਆਂ। ਪ੍ਰਬੰਧਕਾਂ ਵੱਲੋਂ ਸੰਤ ਸੁਰਿੰਦਰ ਦਾਸ ਬਾਵਾ ਤੇ ਮਿਸ਼ਨਰੀ ਗਾਇਕ ਜੀਵਨ ਸੋਹਲ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਗੁਰੂ ਦਾ ਲੰਗਰ ਅਤੁੱਟ ਵਰਤਿਆ।

ਫਲੇਰੋ ਵਿਖੇ ਕਰਵਾਏ ਗਏ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ

ਲਵੀਨੀਓ ਵਿਖੇ ਘੱਲੂਘਾਰਾ ਦਿਵਸ ਨੂੰ ਸਮਰਪਿਤ ਸਲਾਨਾ ਗੁਰਮਤਿ ਸਮਾਗਮ ਕਰਵਾਇਆ