in

150 ਭਾਰਤੀ ਲੋਕਾਂ ਨੂੰ ਵਾਪਸ ਭਾਰਤ ਭੇਜਿਆ

ਅਮਰੀਕਾ ਨੇ 150 ਭਾਰਤੀ ਨਾਗਰਿਕਾਂ ਨੂੰ ਵਾਪਸ ਭਾਰਤ ਭੇਜ ਦਿੱਤਾ ਹੈ। ਇਨ੍ਹਾਂ ਵਿੱਚ ਉਹ ਲੋਕ ਸ਼ਾਮਲ ਹਨ ਜਿਨ੍ਹਾਂ ਨੇ ਜਾ ਤਾਂ ਵੀਜ਼ਾ ਨਿਯਮਾਂ ਦਾ ਉਲੰਘਣ ਕੀਤਾ ਸੀ ਜਾਂ ਫਿਰ ਨਾਜਾਇਜ਼ ਤਰੀਕੇ ਨਾਲ ਅਮਰੀਕਾ ਗਏ ਸਨ। ਬੁੱਧਵਾਰ ਸਵੇਰ ਇਹ ਸਾਰੇ ਦਿੱਲੀ ਹਵਾਈ ਅੱਡੇ ਉੱਤੇ ਪੁੱਜੇ। ਇਕ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਲੋਕਾਂ ਨੂੰ ਲੈ ਕੇ ਇੱਕ ਖ਼ਾਸ ਜਹਾਜ਼ ਦਿੱਲੀ ਹਵਾਈ ਅੱਡੇ ਦੇ ਟਰਮਿਨਲ ਨੰਬਰ 3 ਉੱਤੇ ਸਵੇਰੇ 6 ਵਜੇ ਪਹੁੰਚਿਆ ਹੈ। ਇਹ ਜਹਾਜ਼ ਬੰਗਲਾਦੇਸ਼ ਹੁੰਦੇ ਹੋਏ ਭਾਰਤ ਪੁੱਜਾ।
300 ਭਾਰਤੀਆਂ ਵਿੱਚ ਇੱਕ ਮਹਿਲਾ ਵੀ ਸ਼ਾਮਲ ਹੈ। ਇਹ ਸਾਰੇ ਨਾਜਾਇਜ਼ ਤਰੀਕੇ ਨਾਲ ਮੈਕਿਸਕੋ ਪੁੱਜੇ ਅਤੇ ਅਮਰੀਕਾ ਜਾਣ ਦੇ ਚਾਹਵਾਨ ਸਨ। ਦੱਸਣਯੋਗ ਹੈ ਕਿ ਪਿਛਲੀ 18 ਅਕਤੂਬਰ ਨੂੰ ਵੀ ਸਬੰਧਤ ਵਿਭਾਗ ਨੇ ਭਾਰਤੀ ਲੋਕਾਂ ਨੂੰ ਵਾਪਸ ਭਾਰਤ ਭੇਜਿਆ ਸੀ।

ਕੇਸਾਧਾਰੀ ਫੁੱਟਬਾਲ ਟੂਰਨਾਮੈਂਟ ਕਰੇਗਾ ਪੰਜਾਬੀ ਸਭਿਆਚਾਰ ਤੇ ਸਿੱਖ ਪਛਾਣ ਨੂੰ ਪ੍ਰਫੁੱਲਤ

ਤੋੜ ਮਰੋੜ ਕੇ ਖਬਰ ਛਾਪਣੀ ਪੱਤਰਕਾਰ ਨੂੰ ਪਈ ਮਹਿੰਗੀ