in

16 ਅਪ੍ਰੈਲ ਨੂੰ ਬ੍ਰੇਸ਼ੀਆਂ ਵਿਚ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ

ਮਿਲਾਨ (ਇਟਲੀ) (ਸਾਬੀ ਚੀਨੀਆਂ) – ਕਰੋਨਾ ਵਾਇਰਸ ਦੇ ਚੱਲਦਿਆਂ ਸਭ ਤੋਂ ਵੱਧ ਸੰਤਾਪ ਝੱਲਣ ਵਾਲੇ ਦੇਸ਼ ਇਟਲੀ ਵਿਚ ਮੁੜ ਤੋਂ ਬਹਾਰਾਂ ਆਉਣੀਆਂ ਸ਼ੁਰੂ ਹੋ ਗਈਆਂ ਹਨ। 31 ਮਾਰਚ ਨੂੰ ਇਟਲੀ ਸਰਕਾਰ ਨਵੇਂ ਆਦੇਸ਼ ਜਾਰੀ ਕਰਨ ਜਾ ਰਹੀ ਹੈ। ਆਸ ਹੈ ਕਿ ਇਸ ਦਿਨ ਤੋਂ ਬਾਅਦ ਲੱਗੀਆਂ ਸਾਰੀਆਂ ਪਾਬੰਦੀਆਂ ਹਟਾ ਦਿੱਤੀਆਂ ਜਾਣਗੀਆਂ। ਇਸੇ ਦੌਰਾਨ ਉੱਤਰੀ ਇਟਲੀ ਦੇ ਸ਼ਹਿਰ ਬ੍ਰੇਸ਼ੀਆ ਵਿਚ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਜਾਇਆ ਜਾਵੇਗਾ।
ਜਿਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂਆਂ ਨੇ ਦੱਸਿਆ ਕਿ, ਸਥਾਨਕ ਨਗਰ ਕੌਂਸਲ ਵੱਲੋਂ ਲੌਂੜੀਂਦੀ ਆਗਿਆ ਦੇ ਦਿੱਤੀ ਗਈ ਹੈ ਅਤੇ ਇਸ ਸਾਲ ਇਟਲੀ ਵਿਚ ਹੋਣ ਵਾਲੇ ਨਗਰ ਕੀਰਤਨਾਂ ਦੀ ਸ਼ੁਰੂਆਤ 16 ਅਪ੍ਰੈਲ ਗੁਰਦੁਆਰਾ ਸਿੰਘ ਸਭਾ ਬ੍ਰੇਸ਼ੀਆ ਤੋਂ ਹੋਣ ਜਾ ਰਹੀ ਹੈ| ਇਸ ਦੌਰਾਨ ਇਕ ਵਿਸ਼ੇਸ਼ ਹੈਲੀਕਾਪਟਰ ਨਾਲ ਸੰਗਤਾਂ ਉੱਤੇ ਫੁੱਲਾਂ ਦੀ ਵਰਖਾ ਕੀਤੀ ਜਾਵੇਗੀ ਅਤੇ ਹਜਾਰਾਂ ਸਿੱਖ ਸੰਗਤਾਂ ਦੇ ਨਾਲ ਨਾਲ ਇਟਾਲੀਅਨ ਪ੍ਰਸ਼ਾਸ਼ਨ ਅਤੇ ਭਾਰਤੀ ਪ੍ਰਸ਼ਾਸਨਿਕ ਅਧਿਕਾਰੀ ਵੀ ਉਚੇਚੇ ਤੌਰ ’ਤੇ ਸ਼ਮੂਲੀਅਤ ਕਰਕੇ ਇਸ ਨਗਰ ਕੀਰਤਨ ਦੀਆਂ ਰੌਣਕਾਂ ਨੂੰ ਵਧਾਉਣਗੇ।
ਜਿਕਰਯੋਗ ਹੈ ਕਿ, ਸਥਾਨਕ ਸਿੱਖ ਸੰਗਤਾਂ ਵਿਚ ਨਗਰ ਕੀਰਤਨ ਸਬੰਧਤ ਐਲਾਨ ਹੋਣ ਤੋਂ ਬਾਅਦ ਵੱਡੇ ਪੱਧਰ ’ਤੇ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ।

ਵਿਲੇਤਰੀ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਸਤਿਗੁਰੂ ਰਵਿਦਾਸ ਜੀ ਦਾ ਆਗਮਨ ਪੁਰਬ

ਲਾਤੀਨਾ – ਘਰ ਨੂੰ ਲੱਗੀ ਅੱਗ ਨਾਲ ਝੁਲਸ ਕੇ ਇੱਕ ਪੰਜਾਬੀ ਨੌਜਵਾਨ ਦੀ ਮੌਤ ਦੂਜਾ ਜਖ਼ਮੀ