in

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ

ਨਗਰ ਕੀਤਰਨ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਤੇ ਸੰਗਤਾਂ।
ਨਗਰ ਕੀਤਰਨ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਤੇ ਸੰਗਤਾਂ।

ਲਵੀਨੀਉ (ਇਟਲੀ) 26 ਸਤੰਬਰ (ਸਾਬੀ ਚੀਨੀਆਂ) – ਰਾਜਧਾਨੀ ਰੋਮ ਦੇ ਨਾਲ ਲੱਗਦੇ ਕਸਬਾ ਲਵੀਨੀਉ ਵਿਚ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦਿਹਾੜੇ ਦੀਆਂ ਖੁਸ਼ੀਆਂ ਨੂੰ ਸਮਰਪਿਤ ਸਜਾਏ ਜਾ ਰਹੇ ਵਿਸ਼ਾਲ ਨਗਰ ਕੀਰਤਨ ਵਿਚ ਇਟਲੀ ਦੇ ਵੱਖ ਵੱਖ ਹਿੱਸਿਆਂ ‘ਚੋਂ ਪੁੱਜ ਰਹੀਆਂ ਗੁਰਸਿੱਖ ਸੰਗਤਾਂ ਨਗਰ ਕੀਰਤਨ ਦੀਆਂ ਰੌਣਕਾਂ ਨੂੰ ਵਧਾ ਕੇ ਸ੍ਰੀ ਗੁਰੂ ਨਾਨਕ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨਗੀਆਂ। ਯੂਰਪ ਭਰ ਵਿਚ ਵੱਸਦੇ ਸਿੱਖਾਂ ਲਈ ਭਾਈਚਾਰਕ ਸਾਂਝ ਦੀ ਮਿਸਾਲ ਵਜੋਂ ਜਾਣੇ ਜਾਂਦੇ ਗੁਰਦੁਆਰਾ ਭਗਤ ਰਵਿਦਾਸ ਸਿੰਘ ਸਭਾ ਲਵੀਨੀਉ ਦੀ ਪ੍ਰਬੰਧਕ ਕਮੇਟੀ ਨੇ ਨਗਰ ਕੀਰਤਨ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ, 29 ਸਤੰਬਰ ਨੂੰ ਗੁਰੂ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਦਿਹਾੜੇ ਦੀਆਂ ਖੁਸ਼ੀਆਂ ਵਿਚ ਸਜਾਏ ਜਾ ਰਹੇ ਨਗਰ ਕੀਰਤਨ ਲਈ ਸਿੱਖ ਸੰਗਤਾਂ ਵਿਚ ਭਾਰੀ ਉਤਸ਼ਾਹ ਵੇਖਿਆ ਜਾ ਸਕਦਾ ਹੈ। ਇਸ ਮੌਕੇ ਪੁੱਜ ਰਹੇ ਸਿੱਖ ਪ੍ਰਚਾਰਕ ਆਈਆਂ ਸੰਗਤਾਂ ਨੂੰ ਗੁਰੂ ਇਤਿਹਾਸ ਸਰਵਣ ਕਰਵਾਉਣਗੇ। ਨਗਰ ਕੀਰਤਨ ਦੀ ਆਰੰਭਤਾ ਦੁਪਹਿਰ 1 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆ ਦੀ ਅਗਵਾਈ ਵਿਚ ਗੁਰਦੁਆਰਾ ਸਾਹਿਬ ਤੋਂ ਹੋਵੇਗੀ। ਉਪਰੰਤ ਨਗਰ ਕੀਰਤਨ ਲਵੀਨੀਉ ਦੇ ਬਜਾਰਾਂ ਵਿਚੋਂ ਹੁੰਦਾ ਹੋਇਆ ਰੇਲਵੇ ਸਟੇਸ਼ਨ ਵਾਲੇ ਮੁੱਖ ਚੌਕ ਵਿਚ ਪੁੱਜੇਗਾ, ਜਿੱਥੇ ਖੁੱਲੇ ਦੀਵਾਨ ਸਜਾਏ ਜਾਣਗੇ। ਪ੍ਰਬੰਧਕ ਕਮੇਟੀ ਅਤੇ ਸਥਾਨਕ ਪ੍ਰਸ਼ਾਸਨ ਵੱਲੋਂ ਨਗਰ ਕੀਰਤਨ ਨੂੰ ਸਫਲਤਾ ਪੂਰਵਕ ਕਰਵਾਉਣ ਲਈ ਸਾਰੇ ਲੌਂੜੀਂਦੇ ਪ੍ਰੰਬਧ ਕੀਤੇ ਜਾ ਚੁੱਕੇ ਹਨ। ਇਸ ਮੌਕੇ ਪੁੱਜੇ ਰਹੇ ਜਥਿਆਂ ਸਮੇਤ ਗੁਰ ਘਰ ਦੀਆਂ ਸੇਵਾਵਾਂ ਨਿਭਾਉਣ ਵਾਲੇ ਸੇਵਾਦਾਰਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ।

ਧਰਮ ਅਤੇ ਕੌਮ ਦੇ ਪ੍ਰਤੀ ਨਕਲੀ ਖਤਰਿਆਂ ਦਾ ਅਹਿਸਾਸ, ਆਮ ਲੋਕਾਂ ਦੀ ਸੋਚ ਨੂੰ ਗੁਲਾਮ ਕਰਨ ਦਾ ਉੱਤਮ ਤਰੀਕਾ

9 ਨਵੰਬਰ ਨੂੰ ਹੋਵੇਗਾ ਕਰਤਾਰਪੁਰ ਸਾਹਿਬ ਲਈ ਪਹਿਲਾ ਜਥਾ ਰਵਾਨਾ