in

550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਇਟਲੀ ‘ਚ ਹੋਈ ਆਰੰਭਤਾ

ਭਾਈ ਪੰਥਪ੍ਰੀਤ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਲਵੀਨੀਉ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ।

ਗੁਰੂ ਨਾਨਕ ਨੇ ਕਾਇਨਾਤ ਦਾ ਭਲਾ ਮੰਗਦੇ ਸਧਾਰਨ ਜੀਵਨ ਗੁਜਾਰਿਆ – ਭਾਈ ਪੰਥਪ੍ਰੀਤ ਸਿੰਘ


ਭਾਈ ਪੰਥਪ੍ਰੀਤ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਲਵੀਨੀਉ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ।

ਲਵੀਨੀਉ (ਇਟਲੀ) 9 ਜੁਲਾਈ (ਸਾਬੀ ਚੀਨੀਆਂ) – ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਦੀਆਂ ਖੁਸ਼ੀਆਂ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਆਰੰਭਤਾ ਮੌਕੇ ਇਟਲੀ ਦੇ ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਉ ਵਿਖੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਫੇਰਾਗੋਲਾ ਦੀਆਂ ਸੰਗਤਾਂ ਵੱਲੋਂ ਸ੍ਰੀ ਆਖੰਠ ਪਾਠ ਸਾਹਿਬ ਦੀ ਸੇਵਾ ਕਰਵਾਈ ਗਈ। ਭੋਗ ਉਪਰੰਤ ਸਜਾਏ ਦੀਵਾਨਾਂ ਵਿਚ ਪੰਥ ਪ੍ਰਸਿੱਧ ਕਥਾ ਵਾਚਕ ਭਾਈ ਪੰਥਪ੍ਰੀਤ ਸਿੰਘ ਖਾਲਸਾ ਨੇ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਗੁਰਬਾਣੀ ਵਿਚਾਰਾਂ ਨਾਲ ਸਾਂਝ ਪਾਉਂਦਿਆਂ ਹੋਇਆਂ ਆਖਿਆ ਕਿ, ਗੁਰੂ ਨਾਨਕ ਬਾਬਾ ਪੂਰੀ ਕਾਇਨਾਤ ਦੇ ਸਾਂਝੇ ਗੁਰੂ ਹੋਏ ਹਨ। ਜਿਨ੍ਹਾਂ ਦੁਨੀਆ ਭਰ ਦੇ ਵੱਖ ਵੱਖ ਦੇਸ਼ਾਂ ਦੀਆਂ ਉਦਾਸੀਆਂ ਕਰਦੇ ਸਰਬ ਸਾਂਝੀ ਵਾਲਤਾ ਦਾ ਉਪਦੇਸ਼ ਦਿੰਦਿਆਂ ਸੱਚੇ ਮਾਰਗ ‘ਤੇ ਚੱਲਣ ਦਾ ਉਪਦੇਸ਼ ਦਿੰਦੇ ਹੋਏ ਲੋਕਾਈ ਨੂੰ ਵਹਿਮਾਂ ਭਰਮਾਂ ਤੋਂ ਦੂਰ ਰਹਿਣ ਲਈ ਵੀ ਪ੍ਰੇਰਿਆ। ਉਨ੍ਹਾਂ ਸੰਗਤਾਂ ਨੂੰ 550 ਸਾਲਾ ਸਮਾਗਮਾਂ ਲਈ ਪ੍ਰੇਰਿਤ ਕਰਦਿਆਂ ਆਖਿਆ, ਅਸੀਂ ਵੱਡੇ ਭਾਗਾਂ ਵਾਲੇ ਹਾਂ ਕਿ ਸਾਨੂੰ 550 ਸਾਲਾ ਸਮਾਗਮਾਂ ਵਿਚ ਸੇਵਾ ਕਰਨ ਦਾ ਮੌਕਾ ਮਿਲ ਰਿਹਾ ਹੈ। ਇਨਾਂ ਸਮਾਗਮਾਂ ਵਿਚ ਸੇਵਾਵਾਂ ਕਰ ਕੇ ਆਪਣਾ ਜੀਵਨ ਸਫਲਾ ਬਨਾਉਣਾ ਚਾਹੀਦਾ ਹੈ, ਸ਼ਾਇਦ ਅਜਿਹਾ ਮੌਕਾ ਦੁਬਾਰਾ ਨਾ ਮਿਲ ਸਕੇ।
ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਪੰਥਪ੍ਰੀਤ ਸਿੰਘ ਨੂੰ ਉਚੇਚੇ ਤੌਰ ‘ਤੇ ਸਨਮਾਨਿਤ ਵੀ ਕੀਤਾ ਗਿਆ। ਦੱਸਣਯੌਗ ਹੈ ਕਿ ਭਾਈ ਸਾਹਿਬ ਇਨੀਂ ਦਿਨੀਂ ਇਟਲੀ, ਸਪੇਨ ਤੇ ਜਰਮਨੀ ਆਦਿ ਦੇ ਵੱਖ ਵੱਖ ਸ਼ਹਿਰਾਂ ਵਿਚ ਸਿੱਖ ਸੰਗਤਾਂ ਨੂੰ ਕਥਾ ਵਿਚਾਰਾਂ ਸਰਵਣ ਕਰਵਾਉਣ ਲਈ ਇਕ ਮਹੀਨੇ ਲਈ ਯੂਰਪ ਫੇਰੀ ‘ਤੇ ਹਨ।

Comments

Leave a Reply

Your email address will not be published. Required fields are marked *

Loading…

Comments

comments

ਅੰਮ੍ਰਿਤਪਾਲ ਸਿੰਘ ਬੋਪਾਰਾਏ ਨਾਲ ਦੁੱਖ ਦਾ ਪ੍ਰਗਟਾਵਾ

ਉੱਘੇ ਕੌਮੀ ਤੇ ਆਲਮੀ ਖਿਡਾਰੀ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਤ