ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨਾਲ ਸਬੰਧਤ ਸਮਾਰੋਹਾਂ ਵਿੱਚ ਭਾਗ ਲੈਣ ਲਈ ਪੰਜਾਬ ਆਉਣਗੇ।
ਉਸ ਦਿਨ ਉਹ ਪਹਿਲਾਂ ਸੁਲਤਾਨਪੁਰੀ ਲੋਧੀ ਤੇ ਫਿਰ ਡੇਰਾ ਬਾਬਾ ਨਾਨਕ ਜਾਣਗੇ। ਇਨ੍ਹਾਂ ਦੋਵੇਂ ਥਾਵਾਂ ਉੱਤੇ ਉਸ ਦਿਨ ਵਿਸ਼ੇਸ਼ ਸਮਾਰੋਹ ਰੱਖੇ ਗਏ ਹਨ। ਇਸ ਤੋਂ ਇਲਾਵਾ ਸ੍ਰੀ ਮੋਦੀ ਉਸੇ ਦਿਨ ਗੁਰਦਾਸਪੁਰ ਜ਼ਿਲ੍ਹੇ ’ਚ ਡੇਰਾ ਬਾਬਾ ਨਾਨਕ ਵਿਖੇ ਪਾਕਿਸਤਾਨ ਸਥਿਤ ਕਰਤਾਰਪੁਰ ਸਾਹਿਬ ਵਿਖੇ ਜਾਣ ਵਾਲੇ ਸ਼ਰਧਾਲੂਆਂ ਦੇ ਪਹਿਲੇ ਜੱਥੇ ਨੂੰ ਰਵਾਨਾ ਕਰਨਗੇ। ਇਹ ਉਹੀ ਸ਼ਰਧਾਲੂ ਹੋਣਗੇ, ਜਿਹੜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਜਿਸਟਰਡ ਕੀਤੇ ਗਏ ਹੋਣਗੇ। ਇਹ ਸਾਰੀ ਜਾਣਕਾਰੀ ਕੇਂਦਰੀ ਫ਼ੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਆਪਣੇ ਇੱਕ ਟਵੀਟ ਰਾਹੀਂ ਦਿੱਤੀ।