in

ਸ੍ਰੀ ਨਨਕਾਣਾ ਸਾਹਿਬ ਹਮਲਾ : ਪਾਕਿ ਨੇ 2 ਮੁਲਜ਼ਮਾਂ ਨੂੰ ਫੜਨ ਦਾ ਕੀਤਾ ਦਾਅਵਾ

ਪਾਕਿਸਤਾਨ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ, ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ‘ਤੇ ਹੋਏ ਹਮਲੇ ਦੀ ਰਾਜਨੀਤਿਕ ਪਾਰਟੀਆਂ ਅਤੇ ਸਿੱਖ ਸੰਗਠਨਾਂ, ਉੱਘੀਆਂ ਸ਼ਖ਼ਸੀਅਤਾਂ ਸਣੇ ਚੁਫੇਰਿਓਂ ਨਿੰਦਾ ਕੀਤੀ ਜਾ ਰਿਹਾ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਉਹ ਸਿੱਖਾਂ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਨੂੰ ਬਰਦਾਸ਼ਤ ਨਹੀਂ ਕਰੇਗੀ। ਇਸ ਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਸਿੱਖਾਂ ਦੀ ਰੱਖਿਆ ਕਰਨ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦਿੱਲੀ ਵਿੱਚ ਪਾਕਿਸਤਾਨੀ ਦੂਤਾਵਾਸ ਨੂੰ ਘੇਰਨ ਦੀ ਤਿਆਰੀ ਕਰ ਰਿਹਾ ਹੈ।
ਇਸ ਤਹਿਤ ਮੀਡੀਆ ਵਿੱਚ ਆਈਆਂ ਖ਼ਬਰਾਂ ਅਨੁਸਾਰ ਅੱਜ ਸ਼ਨਿੱਚਰਵਾਰ 4 ਜਨਵਰੀ ਨੂੰ ਪਾਕਿਸਤਾਨ ਸਰਕਾਰ ਨੇ ਆਪਣਾ ਪੱਖ ਰੱਖਦਿਆਂ ਕਿਹਾ ਹੈ ਕਿ ਗੁਰਦੁਆਰਾ ਸਾਹਿਬ ਨੂੰ ਕੋਈ ਨੁਕਸਾਨ ਨਹੀਂ ਪੁੱਜਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਤੁਰੰਤ ਕਾਰਵਾਈ ਕਰਦਿਆਂ ਮਾਮਲੇ ਵਿੱਚ ਦੋਸ਼ੀ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਉਨ੍ਹਾਂ ਦੱਸਿਆ ਕਿ ਸਥਾਨਕ ਚਾਹ ਦੀ ਦੁਕਾਨ ਉੱਤੇ ਦੋ ਵੱਖ-ਵੱਖ ਮੁਸਲਮਾਨ ਭਾਈਚਾਰਿਆਂ ਵਿੱਚ ਕਿਸੇ ਗੱਲ ਨੂੰ ਲੈ ਕੇ ਤੂੰ- ਤੂੰ ਮੈਂ-ਮੈਂ ਕਰਦਿਆਂ ਗੱਲ ਇੰਨੀ ਵੱਧ ਗਈ ਕਿ ਲੋਕ ਆਪਸ ਵਿੱਚ ਭਿੜ ਗਏ।

ਨਨਕਾਣਾ ਸਾਹਿਬ ਗੁਰਦੁਆਰੇ ‘ਤੇ ਹਮਲੇ ਨਾਲ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ

UNO ’ਚ ਪਾਕਿਸਤਾਨ ਨੂੰ ਪਈ ਸਖ਼ਤ ਝਾੜ