ਮੁੰਬਈ ਹਮਲੇ ਦਾ ਮਾਸਟਰਮਾਈਂਡ ਅਤੇ ਅੱਤਵਾਦੀ ਸੰਗਠਨ ਜਮਾਤ-ਉਲ-ਦਾਵਾ ਦੇ ਮੁਖੀ ਹਾਫਿਜ਼ ਸਈਦ ਨੂੰ ਪਾਕਿਸਤਾਨ ਦੀ ਅਦਾਲਤ ਨੇ ਅੱਤਵਾਦੀ ਫੰਡਿੰਗ ਕੇਸ ਵਿੱਚ 5 ਸਾਲ ਦੀ ਸਜ਼ਾ ਸੁਣਾਈ ਹੈ। ਹਾਫਿਜ਼ ਸਈਦ ਵਿਰੁਧ ਪਾਕਿਸਤਾਨ ਦੀ ਅੱਤਵਾਦ ਰੋਕੂ ਅਦਾਲਤ ਨੇ ਅੱਤਵਾਦ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਾਉਣ ਦੇ ਦੋ ਮਾਮਲਿਆਂ ਵਿੱਚ ਆਪਣਾ ਫ਼ੈਸਲਾ ਮੁਲਤਵੀ ਕਰ ਦਿੱਤਾ। ਅਦਾਲਤ ਨੇ ਸਈਦ ਦੀ ਬੇਨਤੀ ‘ਤੇ ਅਜਿਹਾ ਕੀਤਾ ਸੀ।
ਅੱਤਵਾਦ ਰੋਕੂ ਅਦਾਲਤ (ਏਟੀਸੀ) ਲਾਹੌਰ ਦੇ ਜੱਜ ਅਰਸ਼ਦ ਹੁਸੈਨ ਭੁੱਟਾ ਨੇ ਅੱਤਵਾਦ ਲਈ ਫੰਡ ਮੁਹੱਈਆ ਕਰਾਉਣ ਦੇ ਦੋ ਮਾਮਲਿਆਂ ਵਿੱਚ ਜਮਾਤ-ਉਦ-ਦਾਵਾ ਦੇ ਮੁਖੀ ਖ਼ਿਲਾਫ਼ 8 ਫਰਵਰੀ ਨੂੰ ਫ਼ੈਸਲਾ ਸੁਰੱਖਿਅਤ ਰੱਖਿਆ ਸੀ। 8 ਫਰਵਰੀ ਨੂੰ ਸੁਣਵਾਈ ਤੋਂ ਬਾਅਦ, ਇੱਕ ਅਦਾਲਤ ਦੇ ਅਧਿਕਾਰੀ ਨੇ ਭਾਸ਼ਾ ਨੂੰ ਦੱਸਿਆ ਕਿ, ਏਟੀਸੀ ਜੱਜ ਨੇ ਹਾਫਿਜ਼ ਸਈਦ ਦੀ ਅਰਜ਼ੀ ‘ਤੇ ਗੌਰ ਕੀਤਾ ਜਿਸ ਵਿੱਚ ਉਹ ਆਪਣੇ ਵਿਰੁੱਧ ਅੱਤਵਾਦ ਲਈ ਫੰਡਿੰਗ ਦੇ ਸਾਰੇ ਕੇਸਾਂ ਨੂੰ ਮਿਲਾਉਣ ਅਤੇ ਕੇਸ ਦੇ ਮੁਕੰਮਲ ਹੋਣ ਤੋਂ ਬਾਅਦ ਫ਼ੈਸਲਾ ਸੁਣਾਉਣ ਦੀ ਅਪੀਲ ਕੀਤੀ ਸੀ।
ਅਧਿਕਾਰੀ ਨੇ ਕਿਹਾ ਕਿ, ਡਿਪਟੀ ਵਕੀਲ ਨੇ ਸਈਦ ਦੀ ਪਟੀਸ਼ਨ ਦਾ ਵਿਰੋਧ ਕੀਤਾ ਅਤੇ ਦਲੀਲ ਦਿੱਤੀ ਕਿ ਉਸ ਖ਼ਿਲਾਫ਼ ਕੇਸ ਪਹਿਲਾਂ ਹੀ ਦੋ ਕੇਸਾਂ ਵਿੱਚ ਪੂਰਾ ਹੋ ਚੁੱਕਾ ਹੈ ਅਤੇ ਅਦਾਲਤ ਕਾਨੂੰਨ ਤਹਿਤ ਫ਼ੈਸਲਾ ਸੁਣਾ ਸਕਦੀ ਹੈ। ਹਾਲਾਂਕਿ, ਅਦਾਲਤ ਨੇ ਸਈਦ ਦੀ ਅਪੀਲ ‘ਤੇ ਕਰਾਸ-ਜਾਂਚ ਲਈ ਦੋਸ਼ੀ ਸਰਕਾਰੀ ਵਕੀਲ ਅਤੇ ਬਚਾਅ ਪੱਖ ਦੇ ਵਕੀਲਾਂ ਨੂੰ ਨੋਟਿਸ ਜਾਰੀ ਕਰਦਿਆਂ ਸੁਣਵਾਈ ਟਾਲ ਦਿੱਤੀ। ਸਈਦ ਨੂੰ ਸਖ਼ਤ ਸੁਰੱਖਿਆ ਵਿਚਕਾਰ ਏਟੀਸੀ ਦੇ ਸਾਹਮਣੇ ਪੇਸ਼ ਕੀਤਾ ਗਿਆ ਸੀ।