in

ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ 21 ਅਤੇ 22 ਅਗਸਤ ਨੂੰ ਬਰੇਸ਼ੀਆ ਵਿਖੇ ਮਨਾਇਆ ਜਾਵੇਗਾ

ਰੋਮ (ਇਟਲੀ) (ਗੁਰਸ਼ਰਨ ਸਿੰਘ ਸੋਨੀ) – ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਗਟ ਦਿਹਾੜੇ (ਗੁਰੂ ਲਾਧੋ ਰੇ ਦਿਵਸ) ਨੂੰ ਸਮਰਪਤਿ ਇਟਲੀ ਦੇ ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕਮੋ (ਬਰੇਸ਼ੀਆ) ਇਟਲੀ ਵਿਖੇ 21 ਅਤੇ 22 ਅਗਸਤ ਨੂੰ ਗੁਰੂ ਲਾਧੋ ਰੇ ਦਿਵਸ ਮਨਾਇਆਂ ਜਾ ਰਿਹਾ ਹੈ, ਇਸ ਸਬੰਧੀ ਜਾਣਕਾਰੀ ਦਿੰਦਿਆਂ ਨੌਜਵਾਨ ਸਭਾ ਬਾਬਾ ਮੱਖਣ ਸ਼ਾਹ ਲੁਬਾਣਾ ਬੋਰਗੋ ਸੰਨ ਯਾਕਮੋ ਦੇ ਮੈਂਬਰਾਂ ਵੱਲੋਂ ਦੱਸਿਆ ਗਿਆ ਕਿ ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕਮੋ (ਬਰੇਸ਼ੀਆ)ਇਟਲੀ ਵਿਖੇ ਇਲਾਕੇ ਦੀਆਂ ਸਮੂਹ ਸੰਗਤਾਂ, ਨੌਜਵਾਨ ਸਭਾ ਬਾਬਾ ਮੱਖਣ ਸ਼ਾਹ ਲੁਬਾਣਾ ਬੋਰਗੋ ਸੰਨ ਯਾਕਮੋ ਅਤੇ ਕਲਤੂਰਾ ਸਿੱਖ ਇਟਲੀ ਅਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਸਹਿਯੋਗ ਨਾਲ ਇਹ ਸਮਾਗਮ ਕਰਵਾਇਆ ਜਾ ਰਿਹਾ ਹੈ, ਪ੍ਰਗਟ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ 20 ਅਗਸਤ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਕਰਵਾਏ ਜਾਣਗੇ, ਅਤੇ ਪਾਠ ਦੇ ਭੋਗ 22 ਅਗਸਤ ਨੂੰ ਪਾਏ ਜਾਣਗੇ,21ਤਾਰੀਖ ਦਿਨ ਸ਼ਨੀਵਾਰ ਨੂੰ ਸ਼ਾਮ ਦੇ ਦੀਵਾਨਾਂ ਵਿੱਚ ਹੈੱਡ ਗ੍ਰੰਥੀ ਭਾਈ ਇੰਦਰਜੀਤ ਸਿੰਘ,ਅਤੇ,(ਕਥਾ ਵਾਚਕ) ਭਾਈ ਰਜਿੰਦਰ ਸਿੰਘ ਜੀ ਪਟਿਆਲੇ ਵਾਲੇ ਕੀਰਤਨ ਅਤੇ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ, 22 ਤਾਰੀਖ ਦਿਨ ਐਤਵਾਰ ਨੂੰ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਤੋਂ ਉਪਰੰਤ ਹੈੱਡ ਗ੍ਰੰਥੀ ਭਾਈ ਇੰਦਰਜੀਤ ਸਿੰਘ,ਭਾਈ ਸਤਨਾਮ ਸਿੰਘ ਜੀ ਸਰਹਾਲੀ (ਕਵੀਸ਼ਰੀ ਜੱਥਾ) ਕੀਰਤਨ ਅਤੇ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਨੌਜਵਾਨ ਸਭਾ ਵੱਲੋਂ ਸਮੂਹ ਸੰਗਤਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਧਾਰਮਿਕ ਜਥੇਬੰਦੀਆਂ ਨੂੰ ਵੱਡੀ ਗਿਣਤੀ ਵਿੱਚ ਗੁਰਦੁਆਰਾ ਸਾਹਿਬ ਵਿਖੇ ਪਹੁੰਚਣ ਦੀ ਅਪੀਲ ਕੀਤੀ, ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ, ਇਸ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਸੀ ਸਿੱਖ ਟੀ ਵੀ ਤੇ ਕੀਤਾ ਜਾਵੇਗਾ।

ਅਫਗਾਨਿਸਤਾਨ : ਸੁਰੱਖਿਆ ਫੋਰਸ ਨੂੰ ਦਿੱਤੇ ਅਮਰੀਕੀ ਹਥਿਆਰ ਤਾਲਿਬਾਨ ਨੇ ਕੀਤੇ ਜ਼ਬਤ

ਪਾਕਿਸਤਾਨ ਵਿਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨੂੰ ਪਹੁੰਚਾਏ ਨੁਕਸਾਨ ਨਾਲ ਸਿੱਖ ਸੰਗਤਾਂ ਦੇ ਹਿਰਦੇ ਵਲੂੰਧਰੇ ਗਏ