in

ਪਾਕਿਸਤਾਨ ਵਿਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨੂੰ ਪਹੁੰਚਾਏ ਨੁਕਸਾਨ ਨਾਲ ਸਿੱਖ ਸੰਗਤਾਂ ਦੇ ਹਿਰਦੇ ਵਲੂੰਧਰੇ ਗਏ

ਸ਼ਰਾਰਤੀ ਅਨਸਰ ਵਲੋਂ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੇ ਬਣੇ ਹੋਏ ਬੁੱਤ ਨੂੰ ਨੁਕਸਾਨ ਪਹੁੰਚਾਇਆ ਗਿਆ.

ਰੋਮ (ਇਟਲੀ) (ਗੁਰਸ਼ਰਨ ਸਿੰਘ ਸੋਨੀ) – ਇਟਲੀ ਵਿੱਚ ਪਹਿਲੇ ਅਤੇ ਦੂਜੇ ਵਿਸ਼ਵ ਯੁੱਧ ਵਿੱਚ ਸਿੱਖ ਸ਼ਹੀਦ ਫ਼ੌਜੀਆਂ ਦੀਆਂ ਯਾਦਗਾਰਾਂ ਸਥਾਪਤ ਕਰਨ ਵਾਲੀ ਵਰਲਡ ਸਿੱਖ ਸ਼ਹੀਦ ਮਿਲਟਰੀ ਯਾਦਗਾਰੀ ਕਮੇਟੀ ਰਜਿ. ਇਟਲੀ ਵੱਲੋਂ, ਬੀਤੇ ਦਿਨੀਂ ਪਾਕਿਸਤਾਨ ਵਿੱਚ ਸ਼ਰਾਰਤੀ ਅਨਸਰ ਵਲੋਂ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੇ ਬਣੇ ਹੋਏ ਬੁੱਤ ਨੂੰ ਨੁਕਸਾਨ ਪਹੁੰਚਾਇਆ ਗਿਆ. ਇਸ ਘਟਨਾ ਮਗਰੋਂ ਸਿੱਖ ਸੰਗਤਾਂ ਵਿੱਚ ਭਾਰੀ ਰੋਹ ਪਾਇਆ ਜਾ ਰਿਹਾ ਹੈ. ਇਸ ਬਾਰੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਵਰਲਡ ਸਿੱਖ ਸ਼ਹੀਦ ਮਿਲਟਰੀ ਯਾਦਗਾਰੀ ਕਮੇਟੀ (ਰਜਿ:) ਦੇ ਅਹੁਦੇਦਾਰਾਂ ਜਿਨ੍ਹਾਂ ਪ੍ਰਿਥੀਪਾਲ ਸਿੰਘ, ਸਤਨਾਮ ਸਿੰਘ, ਸੇਵਾ ਸਿੰਘ ਫ਼ੌਜੀ, ਜਗਦੀਪ ਸਿੰਘ ਮੱਲ੍ਹੀ ਅਤੇ ਕੁਲਜੀਤ ਸਿੰਘ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਹੈ. ਉਨ੍ਹਾਂ ਕਿਹਾ, ਪਾਕਿਸਤਾਨ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਅਜਿਹੇ ਸ਼ਰਾਰਤੀ ਅਨਸਰਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ, ਤਾਂ ਜ਼ੋ ਭਵਿੱਖ ਵਿੱਚ ਕੋਈ ਵੀ ਇਸ ਤਰ੍ਹਾਂ ਦੀ ਹਿਰਦੇ ਵਲੂੰਧਰੇ ਜਾਣ ਵਾਲੀ ਘਟਨਾ ਨੂੰ ਅੰਜਾਮ ਨਾ ਦੇ ਸਕੇ.
ਉਨ੍ਹਾਂ ਕਿਹਾ ਕਿ, ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਅਜਿਹਾ ਯੋਧਾ ਸੀ, ਜਿਨ੍ਹਾਂ ਤੋਂ ਮੁਗਲਾਂ ਦੇ ਯੋਧੇ ਅਖਵਾਉਣ ਵਾਲੇ ਵੀ ਥਰ ਥਰ ਕੰਬਦੇ ਸਨ ਅਤੇ ਅਜਿਹੇ ਵਿੱਚ ਸਿੱਖ ਕੌਮ ਦੇ ਸ਼ੇਰੇ ਪੰਜਾਬ ਅਖਵਾਉਣ ਦਾ ਮਾਣ ਵੀ ਸਿਰਫ਼ ਮਹਾਰਾਜਾ ਰਣਜੀਤ ਸਿੰਘ ਜੀ ਨੂੰ ਹੀ ਪ੍ਰਾਪਤ ਹੋਇਆ ਸੀ ਅਤੇ ਕੱਟੜਪੰਥੀਆ ਵਲੋਂ ਉਨ੍ਹਾਂ ਦੀ ਯਾਦ ਨੂੰ ਸਮਰਪਿਤ ਬੁੱਤ ਦੀ ਭੰਨ ਤੋੜ ਕਰਨ ਨਾਲ ਦੇਸ਼ਾਂ ਵਿਦੇਸ਼ਾਂ ਵਿੱਚ ਵਸਦੇ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ. ਇਸ ਮੌਕੇ ਹੋਰ ਸੰਗਤਾਂ ਵਲੋਂ ਵੀ ਇਸ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਹੈ।

ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ 21 ਅਤੇ 22 ਅਗਸਤ ਨੂੰ ਬਰੇਸ਼ੀਆ ਵਿਖੇ ਮਨਾਇਆ ਜਾਵੇਗਾ

ਤਾਲਿਬਾਨ ਨੇ ਨਿਊਜ਼ ਐਂਕਰ ਨੂੰ ਦਿੱਤੀ ਧਮਕੀ