in

ਇਟਲੀ ਵਿੱਚ ਗ੍ਰੀਨ ਪਾਸ ਸਮੇਤ ਮਾਰੀਓ ਦਰਾਗੀ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ ਵਿੱਚ ਕੀਤੀ ਗਈ ਟਰਾਂਸਪੋਰਟ ਹੜਤਾਲ

ਦੇਸ਼ ਦੇ ਕਈ ਸ਼ਹਿਰਾਂ ਵਿੱਚ ਲੋਕਾਂ ਨੇ ਸੜਕਾਂ ਤੇ ਉਤਰ ਕੇ ਸਰਕਾਰ ਦੇ ਫ਼ੈਸਲੇ ਵਿਰੁੱਧ ਕੀਤੇ ਰੋਸ ਮੁਜ਼ਾਹਰੇ

ਰੋਮ (ਇਟਲੀ) (ਗੁਰਸ਼ਰਨ ਸਿੰਘ ਸੋਨੀ) – ਇਟਲੀ ਕੋਰੋਨਾ ਵਾਇਰਸ ਦੀ ਸ਼ੁਰੂਆਤ ਵਿੱਚ ਦੁਨੀਆ ਦਾ ਦੂਜਾ ਅਜਿਹਾ ਦੇਸ਼ ਬਣ ਕੇ ਸਾਹਮਣੇ ਆਇਆ ਸੀ ਕਿ ਜਿੱਥੇ ਚੀਨ ਦੇ ਵੂਹਾਨ ਸ਼ਹਿਰ ਤੋਂ ਬਾਅਦ ਸਭ ਤੋਂ ਵੱਧ ਕੋਰੋਨਾ ਮਹਾਂਮਾਰੀ ਦੇ ਮਾਮਲੇ ਦਰਜ਼ ਹੁੰਦੇ ਸੀ. ਉਸ ਸਮੇਂ ਇਟਲੀ ਦੇ ਹਾਲਾਤਾਂ ਨੂੰ ਦੇਖ ਕੇ ਇਹ ਮਹਿਸੂਸ ਹੁੰਦਾ ਸੀ ਕਿ ਪਤਾ ਨੀ ਕੀ ਹੋਵੇਗਾ, ਕਿਉਂਕਿ ਉਸ ਸਮੇਂ ਇਟਲੀ ਵਿੱਚ ਮੌਤ ਦਰ ਅਤੇ ਕੋਰੋਨਾ ਮਹਾਂਮਾਰੀ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਸੀ. ਭਾਵੇਂ ਹੋਲੀ ਹੋਲੀ ਇਟਲੀ ਵਿੱਚ ਹਾਲਾਤਾਂ ਦਾ ਸੁਧਾਰ ਹੋ ਗਿਆ ਹੈ, ਪਰ ਸਰਕਾਰ ਹੁਣ ਵੀ ਬਹੁਤ ਹੀ ਸੋਚ ਸਮਝ ਕੇ ਪੈਰ ਰੱਖ ਰਹੀ ਹੈ, ਕਿਉਂਕਿ ਸਰਕਾਰ ਵਲੋਂ ਬੇਸ਼ੱਕ ਤਾਲਾਬੰਦੀ ਨੂੰ ਦੇਸ਼ ਭਰ ਵਿੱਚ ਨਿਜ਼ਾਤ ਦੇ ਦਿੱਤੀ ਹੈ, ਪਰ ਸਰਕਾਰ ਵਲੋਂ ਸਖ਼ਤ ਸ਼ਬਦਾਂ ਵਿੱਚ ਕਿਹਾ ਗਿਆ ਹੈ ਕਿ ਦੇਸ਼ ਵਿੱਚ ਕੋਈ ਵੀ ਵਿਅਕਤੀ ਐਂਟੀ ਕੋਂਵਿਡ ਵੈਕਸੀਨ ਤੋਂ ਵਾਝਾਂ ਨਾ ਰਹੇ. ਇਟਲੀ ਵਿੱਚ ਹੁਣ ਵੀ ਕੁਝ ਪ੍ਰਤੀਸ਼ਤ ਲੋਕਾਂ ਨੇ ਐਂਟੀ ਕੋਂਵਿਡ ਵੈਕਸੀਨ ਨਹੀਂ ਲਗਵਾਈ ਅਤੇ ਨਾ ਹੀ ਲਗਾਉਣਾ ਚਾਹੁੰਦੇ ਹਨ. ਇਸੇ ਸੰਬੰਧ ਵਿੱਚ ਇਟਲੀ ਭਰ ‘ਚ ਸਰਕਾਰ ਦੇ ਇਸ ਫ਼ੈਸਲੇ ਦੇ ਵਿਰੁੱਧ ਬੀਤੇ ਮਹੀਨਿਆਂ ਤੋਂ ਲਗਾਤਾਰ ਵਿਰੋਧ ਹੋ ਰਿਹਾ ਹੈ.
ਬੀਤੇ ਦਿਨੀਂ ਰਾਜਧਾਨੀ ਰੋਮ, ਮਿਲਾਨ, ਨਾਪੋਲੀ, ਤਰੈਸਤੇ ਅਤੇ ਤੋਰੀਨੋ ਸਮੇਤ ਹੋਰ ਵੱਖ-ਵੱਖ ਸ਼ਹਿਰਾਂ ਵਿੱਚ ਪ੍ਰਧਾਨ ਮੰਤਰੀ ਮਾਰੀਓ ਦਰਾਗੀ ਦੀ ਅਗਵਾਈ ਵਾਲੀ ਸਰਕਾਰ ਵਿਰੁੱਧ ਦੇਸ਼ ਦੀ ਆਂ ਜਥੇਬੰਦੀਆਂ ਅਤੇ ਸੰਸਥਾਵਾਂ ਵਲੋਂ ਸਾਂਝੇ ਤੌਰ ਤੇ ਇੱਕ ਦਿਨ ਦੀ ਪਬਲਿਕ ਟਰਾਂਸਪੋਰਟ ਦੀ ਹੜਤਾਲ ਕਰਕੇ ਭਾਰੀ ਰੋਸ ਪ੍ਰਦਰਸ਼ਨ ਕੀਤੇ ਗਏ. ਜਿਨ੍ਹਾਂ ਵਿੱਚ ਲੋਕਾਂ ਵਲੋਂ ਹਜ਼ਾਰਾਂ ਦੀ ਗਿਣਤੀ ਵਿੱਚ ਇੱਕਠੇ ਹੋ ਕੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਰੋਸ ਪ੍ਰਦਰਸ਼ਨ ਕੀਤੇ। ਇਸ ਹੜਤਾਲ ਦਾ ਅਸਰ ਬਹੁਤ ਜ਼ਿਆਦਾ ਦੇਖਣ ਨੂੰ ਮਿਲਿਆ ਜਿਥੇ ਜਥੇਬੰਦੀਆਂ ਵਲੋਂ ਸੱਦਾ ਦਿੱਤਾ ਗਿਆ ਸੀ ਕਿ 11 ਅਕਤੂਬਰ ਨੂੰ ਦੇਸ਼ ਭਰ ਵਿੱਚ ਹੜਤਾਲ ਕੀਤੀ ਜਾਵੇਗੀ। ਇਸ ਹੜਤਾਲ ਦਾ ਅਸਰ ਬੱਸਾਂ, ਟ੍ਰੇਨਾਂ, ਮੈਟਰੋ, ਟ੍ਰਾਮ ਅਤੇ ਏਅਰਲਾਈਨਸ ਵਿੱਚ ਵੀ ਦੇਖਣ ਨੂੰ ਮਿਲਿਆ। ਦੇਸ਼ ਦੀ ਏਅਰਲਾਈਨਸ ਅਲਇਤਾਲੀਆ ਦੀਆਂ ਨੈਸ਼ਨਲ ਅਤੇ ਇੰਟਰਨੈਸ਼ਨਲ 127 ਉਡਾਣਾਂ ਨੂੰ ਰੱਦ ਕਰਨਾ ਪਿਆ. ਦੂਜੇ ਪਾਸੇ ਵੱਖ-ਵੱਖ ਥਾਵਾਂ ਤੇ ਪੁਲਿਸ ਪ੍ਰਸ਼ਾਸਨ ਨਾਲ ਪ੍ਰਦਰਸ਼ਨਕਾਰੀਆਂ ਵਿੱਚ ਮਾਮੂਲੀ ਟਕਰਾਅ ਹੋਣ ਦਾ ਵੀ ਸਮਾਚਾਰ ਪ੍ਰਾਪਤ ਹੋਇਆ ਹੈ ਅਤੇ ਪੁਲਿਸ ਵਲੋਂ ਕੁਝ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ. ਦੂਜੇ ਪਾਸੇ ਤੋਰੀਨੋ ਸ਼ਹਿਰ ਵਿੱਚ ਵਿਦਿਆਰਥੀਆਂ ਵਲੋਂ ਵੀ ਮਾਰੀਓ ਦਰਾਗੀ ਦੀ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਪ੍ਰਧਾਨ ਮੰਤਰੀ ਦੀ ਤਸਵੀਰ ਸਮੇਤ ਯੂਰਪੀਅਨ ਯੂਨੀਅਨ ਦੇ ਝੰਡੇ ਨੂੰ ਅੱਗ ਲਗਾਉਣ ਦੀ ਖ਼ਬਰਾਂ ਨੂੰ ਸਥਾਨਕ ਮੀਡੀਆ ਤੇ ਸੁਰਖੀਆਂ ਬਣੀਆਂ ਹੋਈਆਂ ਸਨ।

ਵਿਧਾਇਕ ਪਾਹੜਾ ਗੁਰਦਾਸਪੁਰ ਇਲਾਕੇ ਦਾ ਖੂਬ ਵਿਕਾਸ ਕਰ ਰਹੇ ਹਨ – ਹੀਰਾ ਸਿੰਘ ਇਟਲੀ

ਗੁਰੂਦੁਆਰਾ ਸਿੰਘ ਸਭਾ ਅਪ੍ਰੀਲੀਆ ਵਿਖੇ ਸ਼ੁਸ਼ੋਭਿਤ ਕੀਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਨਵੇਂ ਪਾਵਨ ਸਰੂਪ