ਰੋਮ (ਇਟਲੀ) (ਗੁਰਸ਼ਰਨ ਸਿੰਘ ਸੋਨੀ) – ਵਰਲਡ ਸਿੱਖ ਸ਼ਹੀਦ ਮਿਲਟਰੀ ਯਾਦਗਾਰੀ ਕਮੇਟੀ ਰਜਿ: ਇਟਲੀ ਵੱਲੋਂ ਭਾਈ ਪ੍ਰਿਥੀਪਾਲ ਸਿੰਘ, ਸੇਵਾ ਸਿੰਘ, ਫ਼ੌਜੀ,ਸਤਨਾਮ ਸਿੰਘ, ਗੁਰਮੇਲ ਸਿੰਘ ਭੱਟੀ, ਜਸਬੀਰ ਸਿੰਘ ਧਨੋਤਾ ਅਤੇ ਜਗਦੀਪ ਸਿੰਘ ਮੱਲ੍ਹੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ, ਉਹ ਦੂਜੀ ਸੰਸਾਰ ਜੰਗ ਵਿੱਚ ਸ਼ਹੀਦ ਸਿੱਖ ਫ਼ੌਜੀਆਂ ਨੂੰ ਸਮਰਪਿਤ ਕਲੰਡਰਾਂ ਨੂੰ ਇਟਲੀ ਦੀ ਸੰਗਤ ਦੇ ਸਨਮੁੱਖ ਰੱਖਣ ਦੀ ਲੜੀ ਤਹਿਤ ਬੀਤੇ ਦਿਨ ਐਤਵਾਰ ਨੂੰ ਇਟਲੀ ਦੇ ਗੁਰਦੁਆਰਾ ਸੰਗਤ ਸਭਾ ਤੈਰਾਨੋਵਾ (ਅਰੈਸੋ) ਵਿਖੇ ਪਹੁੰਚੇ ਅਤੇ ਕਮੇਟੀ ਵੱਲੋਂ ਹਰਪ੍ਰੀਤ ਸਿੰਘ ਸੈਕਟਰੀ ਬਾਬਾ ਬਲਵਿੰਦਰ ਸਿੰਘ, ਨਿੰਦਰ ਧਾਲੀਵਾਲ, ਦਮਨਦੀਪ ਸਿੰਘ, ਸੁਖਵਿੰਦਰ ਸਿੰਘ, ਸੁਖਜਿੰਦਰਜੀਤ ਸਿੰਘ, ਗੁਰਮੀਤ ਸਿੰਘ, ਚੰਨਣ ਸਿੰਘ ਨੇ ਕਮੇਟੀ ਮੈਂਬਰਾਂ ਦਾ ਨਿੱਘਾ ਸਵਾਗਤ ਕੀਤਾ।
ਅਹੁਦੇਦਾਰਾਂ ਨੇ ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ, ਇਸੇ ਹੀ ਲੜੀ ਤਹਿਤ ਗੁਰਦੁਆਰਾ ਸ਼੍ਰੀ ਗੁਰੂ ਕਲਗੀਧਰ ਸਾਹਿਬ ਤੋਰੇ ਦੀ ਪਿਚਨਾਰਦੀ ਵਿਖੇ ਸੰਗਤਾਂ ਦੀ ਹਾਜ਼ਰੀ ਵਿੱਚ ਕਲੰਡਰ ਜਾਰੀ ਕੀਤਾ ਗਿਆ। ਉਪਰੰਤ ਪ੍ਰਬੰਧਕ ਕਮੇਟੀ ਵੱਲੋਂ ਭਾਈ ਦਲਵੀਰ ਸਿੰਘ, ਜਸਵਿੰਦਰ ਸਿੰਘ, ਜਸਵੰਤ ਸਿੰਘ, ਰਾਜੂ ਹਠੂਰੀਆ, ਪਰਮਜੀਤ ਸਿੰਘ ਅਤੇ ਜਸਕੀਰਤ ਸਿੰਘ ਵੱਲੋਂ ਜਿੱਥੇ ਕਮੇਟੀ ਵੱਲੋਂ ਜੀ ਆਇਆ ਨੂੰ ਆਖਿਆ ਗਿਆ ਉੱਥੇ ਹੀ ਗੁਰਦੁਆਰਾ ਸਾਹਿਬ ਵੱਲੋਂ ਸਨਮਾਨ ਚਿੰਨ੍ਹ ਦੇ ਕੇ ਵੀ ਸਨਮਾਨਿਤ ਕੀਤਾ ਗਿਆ।
ਉਪਰੰਤ ਕਮੇਟੀ ਵੱਲੋਂ ਗੁਰਦੁਆਰਾ ਸ਼੍ਰੀ ਗੁਰੂ ਕਲਗੀਧਰ ਸਾਹਿਬ ਸਨ ਜੋਵਾਨੀ (ਕਰੇਮੋਨਾ) ਵਿਖੇ ਕਲੰਡਰ ਸੰਗਤਾਂ ਦੀ ਹਾਜ਼ਰੀ ਵਿੱਚ ਜਾਰੀ ਕੀਤਾ ਗਿਆ। ਪ੍ਰਬੰਧਕ ਕਮੇਟੀ ਵੱਲੋਂ ਭਾਈ ਬਲਦੇਵ ਸਿੰਘ, ਪ੍ਰਧਾਨ ਮਹਿੰਦਰ ਸਿੰਘ ਪਰਮਾਰ, ਬਲਬੀਰ ਸਿੰਘ, ਸੁਖਬੀਰ ਸਿੰਘ ਹੋਠੀ, ਮਨਜੀਤ ਸਿੰਘ, ਭਰਪੂਰ ਸਿੰਘ, ਮਹਿੰਦਰ ਸਿੰਘ ਅਤੇ ਲਖਵੰਤ ਸਿੰਘ ਲੱਖਾ ਵੱਲੋਂ ਕਮੇਟੀ ਮੈਂਬਰਾਂ ਨੂੰ ਜੀ ਆਇਆ ਨੂੰ ਆਖਿਆ ਗਿਆ। ਉਥੇ ਹੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਬਲਦੇਵ ਸਿੰਘ ਵੱਲੋਂ ਇਟਲੀ ਦੀਆਂ ਸਭ ਸੰਗਤਾਂ ਨੂੰ ਬੇਨਤੀ ਵੀ ਕੀਤੀ ਗਈ ਕਿ ਵਰਲਡ ਸਿੱਖ ਸ਼ਹੀਦ ਮਿਲਟਰੀ ਯਾਦਗਾਰੀ ਕਮੇਟੀ ਰਜਿ: ਇਟਲੀ ਪਿਛਲੇ ਲੰਮੇ ਸਮੇਂ ਤੋਂ ਇਟਲੀ ਵਿੱਚ ਸ਼ਹੀਦ ਹੋਏ ਸਿੱਖ ਫ਼ੌਜੀਆਂ ਦੀਆਂ ਯਾਦਗਾਰਾਂ ਸਥਾਪਤ ਕਰ ਰਹੀ ਹੈ ਅਤੇ ਹਰ ਸਾਲ ਸ਼ਰਧਾਜਲੀ ਦਿਹਾੜੇ ਮਨਾ ਰਹੀ ਹੈ। ਜਿਸ ਨਾਲ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਆਪਣੇ ਵੱਡੇ-ਵਡੇਰਿਆਂ ਵੱਲੋਂ ਇਟਲੀ ਦੀ ਆਜ਼ਾਦੀ ਲਈ ਕੀਤੀਆਂ ਕੁਰਬਾਨੀਆਂ ਦੇ ਇਤਿਹਾਸ ਤੋਂ ਵੀ ਜਾਣੂ ਕਰਵਾ ਰਹੀ ਹੈ। ਇਸ ਲਈ ਸਾਨੂੰ ਸਭ ਨੂੰ ਮਿਲ-ਜੁਲ ਕੇ ਕਮੇਟੀ ਦਾ ਭਰਪੂਰ ਸਾਥ ਦੇਣਾ ਚਾਹੀਦਾ ਹੈ।