in

ਪੰਜਾਬ ਸਰਕਾਰ ਭਰੂਣ ਹੱਤਿਆ ਨੂੰ ਜੜੋਂ ਖਤਮ ਕਰਨ ਲਈ ਗੰਭੀਰ

ਫਰਜ਼ੀ ਮਰੀਜ਼ ਨੂੰ 1 ਲੱਖ ਰੁਪਏ ਤੇ ਸੂਚਨਾ ਦੇਣ ਵਾਲੇ ਨੂੰ 50,000 ਰੁਪਏ ਦੀ ਦੀ ਇਨਾਮੀ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ

ਸੂਚਨਾ ਦੇਣਵਾਲੇ ਨੂੰ ਇਨਾਮ ਦੇਣ ਦਾ ਐਲਾਨ

ਫਰਜ਼ੀ ਮਰੀਜ਼ ਨੂੰ 1 ਲੱਖ ਰੁਪਏ ਤੇ ਸੂਚਨਾ ਦੇਣ ਵਾਲੇ ਨੂੰ 50,000 ਰੁਪਏ ਦੀ ਦੀ ਇਨਾਮੀ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ੍ਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ, ਪੰਜਾਬ ਸਰਕਾਰ ਸੂਬੇ ਵਿਚ ਭਰੂਣ ਹੱਤਿਆ ਵਰਗੀ ਸਮਾਜਿਕ ਬੁਰਾਈ ਨੂੰ ਜੜੋਂ ਖਤਮ ਲਈ ਪੂਰੀ ਤਰਾਂ ਗੰਭੀਰ ਹੈ ਜਿਸ ਲਈ ਸੂਬੇ ਦੇ ਸਾਰੇ ਜਿਲਿਆਂ ਵਿਚ ਪੀ.ਸੀ. ਐਂਡ ਪੀ.ਐਨ.ਡੀ.ਟੀ. ਐਕਟ ਦੀ ਉਲੰਘਣਾ ਕਰਨ ਵਾਲੇ ਸਕੈਨਿੰਗ ਕੇਂਦਰਾਂ ’ਤੇ ਸਖਤ ਕਾਰਵਾਈ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਵਿਚ ਹੋਰ ਤੇਜ਼ੀ ਲਿਆਉਣ ਲਈ ਪੰਜਾਬ ਸਰਕਾਰ ਵਲੋਂ ਲਿੰਗ ਨਿਧਾਰਣ ਟੈਸਟ ਕਰਨ ਵਾਲੇ ਕੇਂਦਰਾਂ ਵਿਰੁੱਧ ਕਾਰਵਾਈ ਕਰਨ ਲਈ ਪੀ.ਸੀ. ਐਂਡ ਪੀ.ਐਨ.ਡੀ.ਟੀ. ਐਕਟ ਦਰਜ ਹੋਣ ’ਤੇ ਫਰਜ਼ੀ ਮਰੀਜ਼ ਨੂੰ 1 ਲੱਖ ਰੁਪਏ ਤੇ ਸੂਚਨਾ ਦੇਣ ਵਾਲੇ ਨੂੰ 50,000 ਰੁਪਏ ਦੀ ਦੀ ਇਨਾਮੀ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਸ ਉਪਰੰਤ ਸਕੈਨਿੰਗ ਕੇਂਦਰਾਂ ਦੀ ਕਾਰਗੁਜ਼ਾਰੀ ਵਿਚ ਕਾਫੀ ਹੱਦ ਤੱਕ ਸੁਧਾਰ ਹੋਇਆ ਹੈ ਪਰ ਅਜੇ ਵੀ ਇਸ ਮਾਫੀਆ ਨਾਲ ਜੁੜੇ ਲੋਕਾਂ ਵਿਰੁੱਧ ਸਖਤੀ ਨਾਲ ਕਾਰਵਾਈ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪਰਿਵਾਰ ਭਲਾਈ ਅਫਸਰਾਂ ਨੂੰ ਵਿਸ਼ੇਸ਼ ਹਦਾਇਤਾਂ ਜਾਰੀਆਂ ਕੀਤੀਆਂ ਗਈਆਂ ਹਨ ਕਿ ਲਿੰਗ ਨਿਰਧਾਰਣ ਟੈਸਟ ਕਰਨ ਸਬੰਧੀ ਕਿਸੇ ਵੀ ਤਰਾਂ ਦੀ ਸੂਚਨਾ ’ਤੇ ਤੁਰੰਤ ਕਾਰਵਾਈ ਕੀਤੀ ਜਾਵੇ।

“ਕਬੱਡੀ ਨੈਸ਼ਨਲ ਸਟਾਇਲ ਵਰਲਡ ਕੱਪ 2019” ਚ ਭਾਗ ਲੈਣ ਲਈ ਨਾਰਵੇ ਦੀ ਟੀਮ ਰਵਾਨਾ

ਅਫ਼ਗ਼ਾਨਿਸਤਾਨ ਤੋਂ ਲਿਆਂਦੀ 600 ਕਰੋੜ ਦੀ ਹੈਰੋਇਨ ਫੜੀ