ਤਰਵੀਜੋ (ਇਟਲੀ) (ਗੁਰਸ਼ਰਨ ਸਿੰਘ ਸੋਨੀ) – ਇਟਲੀ ‘ਚ ਮਹਾਨ ਸਿੱਖ ਧਰਮ ਦੇ ਪ੍ਰਸਾਰ ਅਤੇ ਪ੍ਰਚਾਰ ਹਿੱਤ ਗੁਰਦੁਆਰਾ ਸ਼੍ਰੀ ਕਲਗ਼ੀਧਰ ਸਾਹਿਬ ਤਰਵੀਜੋ ਵਿਖੇ ਨਾਨਕਸ਼ਾਹੀ ਕੈਲੰਡਰ ਅਨੁਸਾਰ 22, 23 ਅਤੇ 24 ਅਪ੍ਰੈਲ 2022 ਨੂੰ ਖਾਲਸਾ ਸਾਜਨਾ ਦਿਵਸ ਅਤੇ ਪ੍ਰਕਾਸ਼ ਦਿਹਾੜਾ ਪਾਤਸ਼ਾਹੀ ਦੂਜੀ ਤੇ ਪਾਤਸ਼ਾਹੀ ਨੌਵੀਂ ਸਮਰਪਿਤ ਸ਼੍ਰੀ ਆਖੰਡ ਪਾਠ ਪ੍ਰਕਾਸ਼ ਕੀਤਾ ਜਾਵੇਗਾ ਅਤੇ 24 ਅਪ੍ਰੈਲ ਦਿਨ ਐਤਵਾਰ ਸਵੇਰੇ ਸ੍ਰੀ ਆਖੰਡ ਪਾਠ ਭੋਗ ਪਾਏ ਜਾਣਗੇ ਉਪਰੰਤ ਪ੍ਰਸਿੱਧ ਕਵੀਸ਼ਰ ਭਾਈ ਦਲਬੀਰ ਸਿੰਘ ਯੂ ਕੇ ਅਤੇ ਭਾਈ ਸਤਨਾਮ ਸਿੰਘ ਸਰਹਾਲੀ ਗੁਰ ਇਤਹਾਸ ਨਾਲ ਸੰਗਤ ਨੂੰ ਜੋੜਨਗੇ।
ਗੁਰਦੁਆਰਾ ਸ਼੍ਰੀ ਕਲਗ਼ੀਧਰ ਸਾਹਿਬ ਤਰਵੀਜੋ ਦੇ ਪ੍ਰਬੰਧਕ ਅਤੇ ਸੇਵਾਦਾਰਾਂ ਵਲੋਂ ਇਸ ਕਾਰਜ ਨੂੰ ਨੇਪਰੇ ਚਾੜਨ ਹਿੱਤ ਪੂਰੀ ਸੰਗਤ ਨੂੰ ਬੇਨਤੀ ਕੀਤੀ ਗਈ ਹੈ ਕਿ ਗੁਰਦੁਆਰਾ ਸਾਹਿਬ ਪਹੁੰਚ ਕੇ ਗੁਰੂ ਸ਼ਬਦ ਨਾਲ ਜੁੜਨ ਦੀ ਕਿਰਪਾਲਤਾ ਕਰੋ ਜੀ. ਇਸ ਮੌਕੇ ਸ੍ਰੀ ਅਖੰਡ ਪਾਠ ਦੀ ਸੇਵਾ ਇਲਾਕੇ ਦੀ ਸਾਰੀ ਸੰਗਤ ਵਲੋ ਸਾਂਝੇ ਤੌਰ ਤੇ ਕਰਵਾਈ ਜਾ ਰਹੀ ਹੈ. ਤਿੰਨੇ ਦਿਨ ਗੁਰੂ ਦੇ ਅਤੁੱਟ ਲੰਗਰ ਵਰਤਾਏ ਜਾਣਗੇ। ਗੁਰਦੁਆਰਾ ਪ੍ਰਬੰਧਕ ਵਲੋਂ ਸੰਗਤ ਨੂੰ ਬੇਨਤੀ ਕੀਤੀ ਗਈ ਹੈ ਕਿ, ਕ੍ਰਿਪਾ ਕਰਕੇ ਕੋਰੋਨਾ ਵਾਇਰਸ ਸਬੰਧੀ ਕਾਨੂੰਨੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।