in

ਵਿਲੇਤਰੀ ਵਿਖੇ 22 ਮਈ ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ

ਵਿਲੇਤਰੀ (ਇਟਲੀ) (ਗੁਰਸ਼ਰਨ ਸਿੰਘ ਸੋਨੀ) – ਇਟਲੀ ਦੀ ਰਾਜਧਾਨੀ ਰੋਮ ਅਤੇ ਲਾਸੀਓ ਸੂਬੇ ਦੇ ਸ਼ਹਿਰ ਵਿਲੇਤਰੀ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਰਬਾਰ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਖ਼ਾਲਸਾ ਸਾਜਨਾ ਦਿਵਸ ਅਤੇ ਗੁਰੂ ਰਵਿਦਾਸ ਮਹਾਰਾਜ ਜੀ ਦੇ 645ਵੇਂ ਆਗਮਨ ਪੁਰਬ ਨੂੰ ਸਮਰਪਿਤ 22 ਮਈ ਨੂੰ ਸ਼ਹਿਰ ਵਿਲੈਤਰੀ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ. ਇਸ ਸੰਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ, 20 ਮਈ ਦਿਨ ਸ਼ੁੱਕਰਵਾਰ ਨੂੰ ਸਵੇਰੇ ਭੋਗ ਉਪਰੰਤ 10 ਵਜੇ ਸ੍ਰੀ ਆਖੰਡ ਸਾਹਿਬ ਆਰੰਭ ਕਰਵਾਏ ਜਾਣਗੇ ਅਤੇ 22 ਮਈ ਦਿਨ ਐਤਵਾਰ ਨੂੰ ਸਵੇਰੇ 10 ਵਜੇ ਭੋਗ ਪਾਏ ਜਾਣਗੇ। ਉਪਰੰਤ ਕੀਰਤਨ ਦਰਬਾਰ ਸਜਾਏ ਜਾਣਗੇ ਅਤੇ ਦੁਪਹਿਰ 12 ਵਜੇ ਵਿਲੈਤਰੀ ਸ਼ਹਿਰ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ।
ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ parco muratori (ਜਿਥੇ ਵੀਰਵਾਰ ਨੂੰ ਮਾਰਕੀਟ ਲਗਦੀ ਹੈ) ਵਿਖੇ ਇੱਕਤਰ ਹੋ ਕੇ ਨਗਰ ਕੀਰਤਨ ਵਿੱਚ ਹਾਜ਼ਰੀਆਂ ਭਰੋ ਅਤੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰੋ. ਧੰਨ ਧੰਨ ਸ਼੍ਰੀ ਗੁਰੁ ਗ੍ਰੰਥ ਸਾਹਿਬ ਦੀ ਛਤਰ ਛਾਇਆ, ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਕੀਤੀ ਜਾਵੇਗੀ।
ਇਸ ਮੌਕੇ ਗੁਰਦੁਆਰਾ ਗੋਬਿੰਦਸਰ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਦਲਵੀਰ ਸਿੰਘ ਵਲੋਂ ਕਥਾ ਕੀਰਤਨ ਅਤੇ ਭਾਈ ਅਜੀਤ ਸਿੰਘ ਥਿੰਦ ਦੇ ਕਵੀਸ਼ਰੀ ਜਥੇ ਵਲੋਂ ਸੰਗਤਾਂ ਨੂੰ ਗੁਰੂ ਇਤਿਹਾਸ ਸਰਵਣ ਕਰਵਾਇਆ ਜਾਵੇਗਾ। ਸੰਗਤਾਂ ਲਈ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ।
ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵੱਲੋਂ ਇਲਾਕੇ ਦੀਆਂ ਸੰਗਤਾਂ ਵੱਧ ਚੜ੍ਹ ਕੇ ਇਸ ਮਹਾਨ ਨਗਰ ਕੀਰਤਨ ਵਿੱਚ ਪਹੁੰਚਣ ਦੀ ਅਪੀਲ ਕੀਤੀ ਗਈ ਹੈ. ਇਸ ਮੌਕੇ ਪ੍ਰਬੰਧਕਾਂ ਵਲੋਂ ਸੰਗਤਾਂ ਦੇ ਚਰਨਾਂ ਵਿਚ ਬੇਨਤੀ ਕੀਤੀ ਗਈ ਹੈ ਜਿਨ੍ਹਾਂ ਨੇ ਲੰਗਰਾਂ ਦੇ ਸਟਾਲ ਲਗਾਉਣੇ ਹਨ, ਉਹ ਪ੍ਰੰਬਧਕ ਕਮੇਟੀ ਅਤੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਨਾਲ ਸਪੰਰਕ ਕਰ ਸਕਦੇ ਹਨ।

ਪੁਨਤੀਨੀਆਂ : ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ‘ਚ ਸੰਗਤਾਂ ਦਾ ਆਇਆ ਹੜ੍ਹ

ਇਟਲੀ ਦੇ ਏ 4 ਹਾਈਵੇ ਤੇ ਦਰਦਨਾਕ ਹਾਦਸਾ, ਕਾਰ ਅਤੇ ਵੈਨ ਵਿਚਾਲੇ ਟੱਕਰ