ਰੋਮ (ਇਟਲੀ) (ਕੈਂਥ) – ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਮੁਖਾਰਬਿੰਦ ਤੋਂ ਉਚਾਰੀ ਹੋਈ ਬਾਣੀ ਦਾ ਪ੍ਰਚਾਰ ਅਤੇ ਪ੍ਰਸਾਰ ਕਰਦੇ ਹੋਏ ਅਤੇ ਮਿਸ਼ਨ ਬੇਗਮਪੁਰਾ ਨਾਲ ਸੰਗਤਾਂ ਨੂੰ ਜੋੜਦੇ ਆ ਰਹੇ ਸ੍ਰੀ ਗੁਰੂ ਰਵਿਦਾਸ ਟੈਪਲ ਬਰੇਸ਼ੀਆ ਵੱਲੋਂ ਇਟਲੀ ਦੇ ਲੰਬਾਰਦੀਆ ਸੂਬੇ ਦੇ ਜਿਲ੍ਹਾ ਬਰੇਸ਼ੀਆ ਦੇ ਕਸਬਾ ਮਨੈਰਬੀੳ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਘਰ ਦੀ ਇਮਾਰਤ ਖਰੀਦੀ ਗਈ ਸੀ। ਜਿਸ ਵਿੱਚ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਅੰਮ੍ਰਿਤ ਬਾਣੀ ਦਾ ਪ੍ਰਕਾਸ਼ ਬੜੀ ਸ਼ਰਧਾ ਤੇ ਸਤਿਕਾਰ ਨਾਲ ਕੀਤਾ ਗਿਆ।
ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਗੁਰੂ ਘਰ ਦੇ ਮੁੱਖ ਸੇਵਾਦਾਰ ਅਮਰੀਕ ਲਾਲ ਦੋਲੀਕੇ ਨੇ ਦੱਸਿਆ ਕਿ, ਇਸ ਖੁਸ਼ੀ ਭਰੇ ਪਲਾਂ ਨੂੰ ਇੱਕ ਸਾਲ ਬੀਤ ਜਾਣ ‘ਤੇ ਗੁਰੂ ਘਰ ਦੀ ਪਹਿਲੀ ਵਰ੍ਹੇਗੰਢ ਗੁਰੂ ਘਰ ਦੇ ਸੇਵਾਦਾਰਾ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 3 ਜੁਲਾਈ 2022 ਦਿਨ ਐਤਵਾਰ ਨੂੰ ਗੁਰੂ ਘਰ ਮਨੈਰਬੀਓ (ਬਰੈਸ਼ੀਆ) ਵਿਖੇ ਬੜ੍ਹੇ ਸਤਿਕਾਰ ਸਹਿਤ ਅਤੇ ਸਦਭਾਵਨਾ ਨਾਲ ਮਨਾਈ ਜਾ ਰਹੀ ਹੈ। ਜਿਸ ਵਿੱਚ ਸ੍ਰੀ ਅੰਮ੍ਰਿਤ ਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਅਖੰਡ ਜਾਪਾਂ ਦੇ ਭੋਗ ਪਾਏ ਜਾਣਗੇ ਅਤੇ ਕੀਰਤਨ ਦੀਵਾਨ ਸਜਾਏ ਜਾਣਗੇ ਉਸ ਉਪਰੰਤ ਸਤਿਗੁਰ ਰਵਿਦਾਸ ਮਹਾਰਾਜ ਜੀ ਅਤੇ ਬਾਬਾ ਸਾਹਿਬ ਜੀ ਦੇ ਮਿਸ਼ਨ ਤੇ ਪਹਿਰਾ ਦੇ ਰਹੇ ਮਸ਼ਹੂਰ ਗਾਇਕ ਸੋਢੀ ਮੱਲ ਸਤਿਗੁਰ ਰਵਿਦਾਸ ਮਹਾਰਾਜ ਜੀ ਦੇ ਕ੍ਰਾਂਤੀਕਾਰੀ ਅਤੇ ਇਤਿਹਾਸਕ ਗੀਤਾਂ ਨਾਲ ਹਾਜ਼ਰੀ ਲਗਵਾਉਣਗੇ। ਸਮੂਹ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਜਾਂਦੀ ਹੈ ਗੁਰੂ ਘਰ ਵਿਖੇ ਪਹੁੰਚ ਕੇ ਗੁਰਬਾਣੀ ਦਾ ਅਨੰਦ ਮਾਣੋ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ. ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਿਆ ਜਾਵੇਗਾ।