ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰੋਗਰਾਮ ਕੋਆਡੀਨੇਟਰ ਐਨ. ਐਸ. ਐਸ. ਡਾ: ਮਮਤਾ ਸ਼ਰਮਾ ਵੱਲੋਂ ਮਿਲੀਆਂ ਹਦਾਇਤਾਂ ਅਨੁਸਾਰ ਐਸ.ਐਸ.ਡੀ. ਗਰਲਜ਼ ਕਾਲਜ ਬਠਿੰਡਾ ਵਿਖੇ ਕਾਲਜ ਪ੍ਰਿੰਸੀਪਲ ਡਾ. ਨੀਰੂ ਗਰਗ ਦੀ ਰਹਿਨੁਮਾਈ ਅਤੇ ਪ੍ਰੋਗਰਾਮ ਅਫ਼ਸਰ ਐਨ.ਐਸ.ਐਸ. ਡਾ. ਊਸ਼ਾ ਸ਼ਰਮਾ ਅਤੇ ਡਾ. ਸਿਮਰਜੀਤ ਕੌਰ ਦੀ ਅਗਵਾਈ ਹੇਠ ਕਾਲਜ ਦੇ ਐਨ.ਐਸ.ਐਸ. ਯੂਨਿਟਾਂ ਅਤੇ ਰੈੱਡ ਰਿਬਨ ਕਲੱਬ ਵੱਲੋਂ ਵਣ ਮਹਾਂਉਤਸਵ ਮਨਾਇਆ ਗਿਆ। ਕਾਲਜ ਪ੍ਰਧਾਨ ਐਡਵੋਕੇਟ ਸ਼੍ਰੀ ਸੰਜੈ ਗੋਇਲ ਵੱਲੋਂ ਸੁਹੰਜਣਾ ਦਾ ਪੌਦਾ ਲਗਾ ਕੇ ਵਣ ਮਹਾਂਉਤਸਵ ਦੀ ਸ਼ੁਰੂਆਤ ਕੀਤੀ ਗਈ।
ਇਸ ਮੌਕੇ ਕਾਲਜ ਦੇ ਉਪ ਪ੍ਰਧਾਨ ਪ੍ਰਮੋਦ ਮਹੇਸ਼ਵਰੀ, WIT ਦੇਜਨਰਲ ਸਕੱਤਰ ਵਿਕਾਸ ਗਰਗ, ਬੀ.ਐੱਡ ਕਾਲਜ ਦੇ ਸਕੱਤਰ ਸਤੀਸ਼ ਅਰੋੜਾ ਅਤੇ ਕਾਲਜ ਪ੍ਰਿੰਸੀਪਲ ਡਾ. ਨੀਰੂ ਗਰਗ ਅਤੇ ਪ੍ਰੋਗਰਾਮ ਅਫਸਰਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਪੌਦੇ ਲਗਾਏ ਗਏ। ਇਸ ਸਮੇਂ 100 ਦੇ ਕਰੀਬ ਐਨ. ਐਸ. ਐਸ. ਵਲੰਟੀਅਰਾਂ ਨੂੰ ਅਮਲਤਾਸ਼, ਬੇਲ ਪੱਤਰ, ਕੜ੍ਹੀ ਪੱਤਾ, ਸੁਹੰਜਣਾ, ਸੁਖਚੈਨ, ਹਾਰ ਸ਼ਿੰਗਾਰ, ਨਿੰਮ੍ਹ ਅਤੇ ਗੁਲਮੋਹਰ ਵੰਡੇ ਗਏ। ਕਾਲਜ ਦੇ ਪ੍ਰਿੰਸੀਪਲ ਡਾ. ਨੀਰੂ ਗਰਗ ਵੱਲੋਂ ਵਲੰਟੀਅਰਾਂ ਨੂੰ ਕਿਹਾ ਗਿਆ ਕਿ ਇਨ੍ਹਾਂ ਪੌਦਿਆਂ ਦੀ ਦੇਖਭਾਲ ਕਰਨਾ ਜਰੂਰੀ ਤਾਂ ਕਿ ਸਾਡਾ ਆਲਾ-ਦੁਆਲਾ ਹਰਿਆ ਭਰਿਆ ਰਹੇ।
ਇਸ ਮੌਕੇ ਕਾਲਜ ਪ੍ਰਧਾਨ ਐਡਵੋਕੇਟ ਸੰਜੈ ਗੋਇਲ, ਸੀਨੀਅਰ ਉਪ ਪ੍ਰਧਾਨ ਪ੍ਰਮੋਦ ਮਹੇਸ਼ਵਰੀ, WIT ਦੇ ਜਨਰਲ ਸਕੱਤਰ ਵਿਕਾਸ ਗਰਗ, ਬੀ.ਐੱਡ ਕਾਲਜ ਦੇ ਸਕੱਤਰ ਸਤੀਸ਼ ਅਰੋੜਾ ਨੇ ਅੱਗੇ ਤੋਂ ਅਜਿਹੇ ਕਾਰਜ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ।