ਬਰੇਸ਼ੀਆ (ਇਟਲੀ) (ਇੰਦਰਜੀਤ ਸਿੰਘ ਲੁਗਾਣਾ) – ਇਟਲੀ ਦੇ ਸ਼ਹਿਰ ਪਾਲਾਸੋਲੋ ਦੀ ਸਨਚੇਨੀਆਂ (ਫਿਰੈਂਸੇ) ਵਿਖੇ ਦੂਸਰੀ ਸੰਸਾਰ ਜੰਗ ਦੌਰਾਨ ਸ਼ਹੀਦ ਹੋਏ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਇਕ ਸਮਾਗਮ ਇਟਾਲੀਅਨ ਪ੍ਰਸ਼ਾਸਨ ਅਤੇ ਵਰਲਡ ਸਿੱਖ ਸ਼ਹੀਦ ਮਿਲਟਰੀ ਯਾਦਗਾਰੀ ਕਮੇਟੀ ਇਟਲੀ ਵਲੋਂ ਸਮਾਗਮ ਕਰਵਾਇਆ ਗਿਆ. ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ਥੀਪਾਲ ਸਿੰਘ ਨੇ ਦੱਸਿਆ ਕਿ, ਇਸ ਸ਼ਹੀਦੀ ਸਮਾਗਮ ਤਹਿਤ ਇਟਲੀ ਦੀ ਸੈਨਾ ਨੇ ਸ਼ਹੀਦ ਹੋਏ ਸਿੱਖ ਫੌਜੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਉਪਰੰਤ ਸ਼ਹਿਰ ਦੇ ਮੇਅਰ ਵਲੋਂ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸ਼ਹੀਦਾਂ ਨੂੰ ਫੁੱਲ ਭੇਟ ਕੀਤੇ ਸਮਾਗਮ ਦੌਰਾਨ ਸ਼ਹਿਰ ਦੇ ਸਕੂਲੀ ਬੱਚਿਆਂ ਨੇ ਵੀ ਵਿਸ਼ੇਸ਼ ਸ਼ਿਰਕਤ ਕੀਤੀ। ਇਸ ਮੌਕੇ ਪਿ੍ਥੀਪਾਲ ਸਿੰਘ, ਸਤਨਾਮ ਸਿੰਘ, ਗੁਰਮੇਲ ਸਿੰਘ ਭੱਟੀ, ਜਸਵੀਰ ਸਿੰਘ ਧਨੋਤਾ, ਕੁਲਜੀਤ ਸਿੰਘ, ਪਰਮਿੰਦਰ ਸਿੰਘ, ਜਸਪਾਲ ਸਿੰਘ ਖਾਲਸਾ ਤੋਂ ਇਲਾਵਾ ਇਟਾਲੀਅਨ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਵੀ ਸ਼ਾਮਲ ਹੋਏ. ਇਸ ਸ਼ਹੀਦੀ ਸਮਾਗਮ ਵਿੱਚ ਗੁਰਦੁਆਰਾ ਸਿੰਘ ਸਭਾ ਨੋਵੇਲਾਰਾ ਵਲੋਂ ਲੰਗਰ ਦੀ ਸੇਵਾ ਕੀਤੀ ਗਈ.