in

ਨੋਵੇਲਾਰਾ : ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਾਨੋ-ਸ਼ੌਕਤ ਨਾਲ ਸੱਜਿਆ ਨਗਰ ਕੀਰਤਨ

ਗੁਰਦਆਰਾ ਸਾਹਿਬ ਸਿੰਘ ਸਭਾ ਨੋਵੇਲਾਰਾ (ਰਿਜੋਇਮਿਲੀਆ) ਵੱਲੋਂ ਸਿੱਖੀ ਦੇ ਪਿਤਾਮਾ ਸਤਿਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਧੰਨ ਸ਼੍ਰੀ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਵਿੱਚ ਸਜਾਇਆ ਗਿਆ.
ਗੁਰੂ ਦੀਆਂ ਲਾਡਲੀਆਂ ਫ਼ੌਜਾਂ ਹਰੀ ਸਿੰਘ ਨਲੂਆ ਗਤਕਾ ਅਖਾੜਾ ਨੋਵੇਲਾਰਾ (ਰਿਜੋਇਮਿਲੀਆ) ਦੇ ਸਿੰਘ ਸਿੰਘਣੀਆਂ ਵੱਲੋਂ ਗਤਕਾ ਕਲਾ ਦੇ ਹੈਰਤਅੰਗੇਜ ਜੌਹਰ ਵੀ ਦਿਖਾਏ ਗਏ।
ਪ੍ਰਬੰਧਕਾਂ ਵੱਲੋਂ ਸਮੂਹ ਸੇਵਾਦਾਰਾਂ ਤੇ ਪ੍ਰਸ਼ਾਸਨਕ ਅਧਿਕਾਰੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਤੇ ਸਭ ਸੰਗਤ ਦਾ ਨਗਰ ਕੀਰਤਨ ਵਿੱਚ ਸ਼ਿਰਕਤ ਕਰਨ ਲਈ ਤਹਿ ਦਿਲੋਂ ਧੰਨਵਾਦ ਕੀਤਾ।

ਰੋਮ (ਇਟਲੀ) (ਕੈਂਥ) – 15ਵੀਂ ਸਦੀ ਵਿੱਚ ਦੁਨੀਆਂ ਦੇ 5ਵੇਂ ਵੱਡੇ ਧਰਮ ਮਹਾਨ ਸਿੱਖ ਧਰਮ ਦੇ ਸਿਰਜਕ ਸਤਿਗੁਰੂ ਨਾਨਕ ਦੇਵ ਮਹਾਰਾਜ ਜੀ ਜਿਹਨਾਂ ਦਾ ਆਗਮਨ 1469 ਈ: ਨੂੰ ਦੁਨੀਆਂ ‘ਤੇ ਹੋਇਆ ਤੇ 8 ਨਵੰਬਰ 2022 ਨੂੰ ਦੁਨੀਆਂ ਭਰ ਵਿੱਚ ਸਤਿਗੁਰੂ ਨਾਨਕ ਦੇਵ ਜੀ ਦਾ 553ਵਾਂ ਆਗਮਨ ਸਿੱਖ ਸੰਗਤ ਵੱਲੋਂ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਇਸੇ ਸੰਬੰਧ ਵਿੱਚ ਇਟਲੀ ਦੇ ਪੁਰਾਣੇ ਗੁਰਦਆਰਾ ਸਾਹਿਬ ਸਿੰਘ ਸਭਾ ਨੋਵੇਲਾਰਾ (ਰਿਜੋਇਮਿਲੀਆ) ਵੱਲੋਂ ਸਿੱਖੀ ਦੇ ਪਿਤਾਮਾ ਸਤਿਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਧੰਨ ਸ਼੍ਰੀ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਵਿੱਚ ਸਜਾਇਆ ਗਿਆ. ਜਿਸ ਦੀ ਅਗਵਾਈ ਪੰਜ ਪਿਆਰਿਆ ਤੇ ਪੰਜ ਨਿਸ਼ਾਨੀ ਸਿੰਘਾਂ ਵੱਲੋਂ ਕੀਤੀ ਗਈ।ਇਟਲੀ ਦੇ ਕੋਨੇ ਕੋਨੇ ਤੋਂ ਆਈਆਂ ਸਿੱਖ ਸੰਗਤਾਂ ਨੇ ਪੰਥ ਦੇ ਪ੍ਰਸਿੱਧ ਰਾਗੀ, ਢਾਡੀ, ਕੀਰਤਨੀਏ ਤੇ ਕਵੀਸ਼ਰ ਮਹਾਨ ਸਿੱਖ ਦਾ ਲਾਸਾਨੀ ਤੇ ਗੌਰਵਮਈ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਇਆ। ਜਿਸ ਵਿੱਚ ਗਿਆਨੀ ਸੁਰਜੀਤ ਸਿੰਘ ਦੇ ਕੀਰਤਨੀ ਜਥੇ ਨੇ ਰਸਭਿੰਨੇ ਕੀਰਤਨ ਨਾਲ ਲੰਬੀ ਹਾਜ਼ਰੀ ਭਰੀ।
ਇਸ ਮੌਕੇ ਗੁਰੂ ਦੀਆਂ ਲਾਡਲੀਆਂ ਫ਼ੌਜਾਂ ਹਰੀ ਸਿੰਘ ਨਲੂਆ ਗਤਕਾ ਅਖਾੜਾ ਨੋਵੇਲਾਰਾ (ਰਿਜੋਇਮਿਲੀਆ) ਦੇ ਸਿੰਘ ਸਿੰਘਣੀਆਂ ਵੱਲੋਂ ਗਤਕਾ ਕਲਾ ਦੇ ਹੈਰਤਅੰਗੇਜ ਜੌਹਰ ਵੀ ਦਿਖਾਏ ਗਏ। ਨਗਰ ਕੀਰਤਨ ਵਿੱਚ ਜਿੱਥੇ ਇਟਲੀ ਭਰ ਤੋਂ ਸੰਗਤ ਨੇ ਵੱਡੇ ਕਾਫ਼ਲਿਆਂ ਦੇ ਰੂਪ ਵਿੱਚ ਸ਼ਮੂਲੀਅਤ ਕੀਤੀ, ਉੱਥੇ ਇਟਾਲੀਅਨ ਉੱਚ ਪ੍ਰਸ਼ਾਸ਼ਨਕ ਅਧਿਕਾਰੀਆਂ ਨੇ ਵੀ ਉਚੇਚੇ ਤੌਰ ‘ਤੇ ਹਾਜ਼ਰੀ ਭਰਦਿਆਂ ਸੰਗਤ ਨੂੰ ਗੁਰਪੁਰਬ ਦੀ ਵਿਸ਼ੇਸ਼ ਵਧਾਈ ਦਿੱਤੀ। ਇਟਲੀ ਵਿੱਚ ਸਿੱਖ ਧਰਮ ਨੂੰ ਰਜਿਸਟਰਡ ਕਰਵਾਉਣ ਲਈ ਦਿਨ-ਰਾਤ ਇੱਕ ਕਰਨ ਵਾਲੀ ਨਵ-ਗਠਿਤ ਸਿੱਖ ਸੰਸਥਾ ਯੂਨੀਅਨ ਸਿੱਖ ਇਟਲੀ (ਰਜਿ:) ਨੇ ਵੀ ਨਗਰ ਕੀਰਤਨ ਵਿੱਚ ਸੇਵਾ ਕਰਦਿਆਂ ਸੰਗਤ ਨੂੰ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਕੀਤਾ।
ਭਾਈ ਸਤਵਿੰਦਰ ਸਿੰਘ ਬਾਜਵਾ ਪ੍ਰਧਾਨ ਸਿੱਖ ਯੂਨੀਅਨ ਇਟਲੀ ਨੇ ਕਿਹਾ ਕਿ, ਵਾਹਿਗੁਰੂ ਸਰਬੱਤ ਦਾ ਭਲਾ ਕਰੇ ਤੇ ਜਿਹੜਾ ਬੇੜਾ ਉਹਨਾਂ ਇਟਲੀ ਵਿੱਚ ਧਰਮ ਨੂੰ ਰਜਿਸਟਰਡ ਕਰਨ ਦਾ ਚੁੱਕਿਆ ਹੈ, ਗੁਰੂ ਸਾਹਿਬ ਜਲਦ ਨੇਪਰੇ ਚਾੜ੍ਹਨ। ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋਕੇ ਨਗਰ ਨੋਵੇਲਾਰਾ ਦੀ ਪਰਿਕਰਮਾ ਕਰਦਾ ਗੁਰਦਆਰਾ ਸਾਹਿਬ ਵਿਖੇ ਸੰਪੂਰਨ ਹੋਇਆ। ਪ੍ਰਬੰਧਕਾਂ ਵੱਲੋਂ ਸਮੂਹ ਸੇਵਾਦਾਰਾਂ ਤੇ ਪ੍ਰਸ਼ਾਸਨਕ ਅਧਿਕਾਰੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਤੇ ਸਭ ਸੰਗਤ ਦਾ ਨਗਰ ਕੀਰਤਨ ਵਿੱਚ ਸ਼ਿਰਕਤ ਕਰਨ ਲਈ ਤਹਿ ਦਿਲੋਂ ਧੰਨਵਾਦ ਕੀਤਾ। ਹਾਜ਼ਰ ਸੰਗਤ ਲਈ ਗੁਰੂ ਦੇ ਅਨੇਕਾਂ ਪਦਾਰਥਾਂ ਦੇ ਅਤੁੱਟ ਲੰਗਰ ਵਰਤੇ।

ਗੁਰੂ ਨਾਨਕ ਦੇਵ ਜੀ ਦਾ ਆਗਮਨ ਪੁਰਬ ਮਨੇਰਬੀਓ ਵਿਖੇ ਮਨਾਇਆ ਜਾਵੇਗਾ

ਕੁਆਰਾ/अविवाहित/ Unmarried/Celibe