ਮਿਲਾਨ (ਇਟਲੀ) 19 ਅਗਸਤ (ਬਲਵਿੰਦਰ ਸਿੰਘ ਢਿੱਲੋਂ) – ਗੁਰਦੁਆਰਾ ਸਿੰਘ ਸਭਾ ਫਲੇਰੋ (ਬਰੇਸ਼ੀਆ) ਵਿਖੇ 15 ਅਗਸਤ ਦਿਨ ਵੀਰਵਾਰ ਨੂੰ ਨੌਜਵਾਨ ਸਭਾ ਬਾਬਾ ਮੱਖਣ ਸ਼ਾਹ ਲੁਬਾਣਾ ਬੋਰਗੋ ਸੰਨ ਯਾਕਮੋ ਅਤੇ ਕਲਤੂਰਾ ਸਿੱਖ ਇਟਲੀ ਦੇ ਉਪਰਾਲੇ ਸਦਕਾ, ਸਾਧ ਸੰਗਤ ਅਤੇ ਪ੍ਰਬੰਧਕ ਸੇਵਾਦਾਰਾਂ ਦੇ ਸਹਿਯੋਗ ਨਾਲ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅਤੇ ਬਾਬਾ ਮੱਖਣ ਸ਼ਾਹ ਲੁਬਾਣਾ ਜੀ ਦੇ 400 ਸਾਲਾ ਜਨਮ ਦਿਹਾੜਾ ਅਤੇ ਗੁਰੂ ਲਾਧੋ ਰੇ ਦਿਵਸ ਨੂੰ ਸਮਰਪਤਿ ਮਹਾਨ ਗੁਰਮਤਿ ਸਮਾਗਮ ਕਰਵਾਏ ਗਏ।
ਜਿਸ ਵਿੱਚ 13 ਅਗਸਤ ਦਿਨ ਮੰਗਲਵਾਰ ਨੂੰ ਸਵੇਰੇ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਜਿਨ੍ਹਾਂ ਦੇ ਭੋਗ 15 ਅਗਸਤ ਦਿਨ ਵੀਰਵਾਰ ਨੂੰ ਸਵੇਰੇ ਪਾਏ ਗਏ। 15 ਅਗਸਤ ਦਿਨ ਵੀਰਵਾਰ ਸ਼ਾਮ ਰਹਿਰਾਸ ਸਾਹਿਬ ਉਪਰੰਤ ਵਿਸ਼ੇਸ਼ ਦਿਵਾਨ ਸਜਾਏ ਗਏ। ਜਿਸ ਵਿੱਚ ਭਾਈ ਚੈਚਲ ਸਿੰਘ ਨੇ ਕੀਰਤਨ ਦੀ ਹਾਜਰੀ ਭਰੀ। ਉਪਰੰਤ ਪੰਥ ਪ੍ਰਸਿੱਧ ਕਥਾ ਵਾਚਕ ਗਿਆਨੀ ਕੁਲਵੰਤ ਸਿੰਘ ਲੁਧਿਆਣੇ ਵਾਲੇ ਅਤੇ ਉਨ੍ਹਾਂ ਦੇ ਨਾਲ ਹੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦਾ ਹਜੂਰੀ ਰਾਗੀ ਜਥਾ ਭਾਈ ਸਤਿੰਦਰਬੀਰ ਸਿੰਘ ਨੇ ਜਥੇ ਸਮੇਤ ਹਾਜਰੀ ਭਰੀ। ਭਾਈ ਰਜਿੰਦਰ ਸਿੰਘ ਪਟਿਆਲੇ ਵਾਲਿਆਂ ਨੇ ਬਾਬਾ ਜੀ ਦੇ ਜੀਵਨ ਇਤਿਹਾਸ ਤੇ ਸੰਗਤਾਂ ਨਾਲ ਗੁਰਮਿਤ ਵਿਚਾਰਾਂ ਦੀ ਸਾਂਝ ਪਾਈ।
ਗੁਰਦੁਆਰਾ ਸਿੰਘ ਸਭਾ ਫਲੇਰੋ ਦੇ ਪ੍ਰਬੰਧਕ ਸੇਵਾਦਾਰ ਸੁਰਿੰਦਰਜੀਤ ਸਿੰਘ, ਬਲਕਾਰ ਸਿੰਘ, ਨਿਸ਼ਾਨ ਸਿੰਘ, ਸਵਰਨ ਸਿੰਘ, ਸ਼ਰਨਜੀਤ ਸਿੰਘ, ਕੁਲਵੰਤ ਸਿੰਘ ਆਦਿ ਅਤੇ ਨੌਜਵਾਨ ਸਭਾ ਬੋਰਗੋ ਸੰਨ ਯਾਕਮੋ ਅਤੇ ਕਲਤੂਰਾ ਸਿੱਖ ਦੇ ਸੇਵਾਦਾਰ ਸਿਮਰਜੀਤ ਸਿੰਘ, ਕੁਲਵੰਤ ਸਿੰਘ, ਗੁਰਪ੍ਰੀਤ ਸਿੰਘ, ਰਵਿੰਦਰ ਸਿੰਘ, ਮਨਪ੍ਰੀਤ ਸਿੰਘ, ਬਲਜੀਤ ਸਿੰਘ, ਕਰਨੈਲ ਸਿੰਘ, ਰਜਿੰਦਰ ਸਿੰਘ, ਕਰਨਵੀਰ ਸਿੰਘ, ਅਰਸ਼ਦੀਪ ਸਿੰਘ, ਸੰਤੋਖ ਸਿੰਘ, ਗੁਰਦੇਵ ਸਿੰਘ, ਤਰਮਨਪ੍ਰੀਤ ਸਿੰਘ ਆਦਿ ਤੋਂ ਇਲਾਵਾ ਇਟਲੀ ਦੀਆਂ ਸੰਗਤਾਂ ਨੇ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਜਿਸ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।