ਲਵੀਨੀਓ (ਇਟਲੀ) (ਗੁਰਸ਼ਰਨ ਸਿੰਘ ਸੋਨੀ) – ਰਾਜਧਾਨੀ ਰੋਮ ਦੇ ਨਜ਼ਦੀਕ ਪੈਂਦੇ ਭਾਰਤੀ ਭਾਈਚਾਰੇ ਦੀ ਵਧ ਵਸੋਂ ਵਾਲੇ ਸ਼ਹਿਰ ਲਵੀਨੀਓ ਵਿਖੇ ਸਥਿਤ ਪ੍ਰਸਿੱਧ ਸ੍ਰੀ ਸਨਾਤਨ ਧਰਮ ਮੰਦਰ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 22 ਜੁਲਾਈ 2023 ਦਿਨ ਸ਼ਨੀਵਾਰ ਰਾਤ ਨੂੰ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ ਜਾ ਰਿਹਾ ਹੈ। ਜਿਸ ਸੰਬੰਧੀ ਪ੍ਰੈੱਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਮੰਦਰ ਦੇ ਪ੍ਰੰਬਧਕਾਂ ਨੇ ਦੱਸਿਆ ਕਿ, ਇਸ ਜਾਗਰਣ ਵਿੱਚ ਪ੍ਰਸਿੱਧ ਰਾਜ ਗਾਇਕ ਕਾਲਾ ਪਨੇਸਰ, ਮੋਹਿਤ ਸ਼ਰਮਾ ਅਤੇ ਸਾਂਲਾ ਪੂਰੀ ਮਨਜੀਤ ਆਦਿ ਕਈ ਹੋਰ ਗਾਇਕਾਂ ਵਲੋਂ ਭਜਨ ਗੁਣਗਾਨ ਕਰਕੇ ਸ਼ਰਧਾਲੂਆਂ ਨੂੰ ਨਿਹਾਲ ਕੀਤਾ ਜਾਵੇਗਾ।
ਪ੍ਰੰਬਧਕਾਂ ਵਲੋਂ ਇਲਾਕੇ ਭਰ ਦੀਆਂ ਸੰਗਤਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਇਸ ਵਿਸ਼ਾਲ ਭਗਵਤੀ ਜਾਗਰਣ ਦਾ ਹਿੱਸਾ ਬਣਕੇ ਮਾਤਾ ਰਾਣੀ ਦੇ ਚਰਨਾਂ ਦਾ ਅਸ਼ੀਰਵਾਦ ਪ੍ਰਾਪਤ ਕਰੋ ਜੀ। ਇਸ ਮੌਕੇ ਜਾਗਰਣ ਵਿੱਚ ਭਾਰਤੀ ਅੰਬੈਸੀ ਰੋਮ ਦੇ ਅੰਬੈਸਡਰ ਨੀਨਾ ਮਲਹੋਤਰਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਜਾਗਰਣ ਮੌਕੇ ਸੰਗਤਾਂ ਲਈ ਵੱਖ ਵੱਖ ਪ੍ਰਕਾਰ ਦੇ ਲੰਗਰ ਅਤੇ ਭੰਡਾਰੇ ਵਰਤਾਏ ਜਾਣਗੇ। ਦੱਸਣਯੋਗ ਹੈ ਕਿ ਇਸ ਜਾਗਰਣ ਸਬੰਧੀ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਜੋਰਾਂ ਨਾਲ ਤਿਆਰੀਆ ਕੀਤੀਆਂ ਜਾ ਰਹੀਆਂ ਹਨ.