in

ਇੰਡੀਅਨ ਓਵਰਸੀਜ਼ ਕਾਂਗਰਸ ਯੂਰਪ ਦੇ ਆਗੂ ਸੁਰਿੰਦਰ ਸਿੰਘ ਰਾਣਾ, ਪੰਜਾਬ ਫੇਰੀ ‘ਤੇ

ਰੋਮ (ਇਟਲੀ) (ਕੈਂਥ) – ਭਾਰਤ ਦਾ ਨੰਬਰ ਇਕ ਸੂਬਾ ਪੰਜਾਬ ਜਿਸ ਨੂੰ ਮੌਜੂਦਾ ਆਪ ਸਰਕਾਰ ਦੇ ਮੰਤਰੀਆਂ ਨੇ ਇਸ ਤਰ੍ਹਾਂ ਦਿੱਲੀ ਵਾਲਿਆਂ ਨਾਲ ਰਲ ਲੁੱਟਣਾ ਸ਼ੁਰੂ ਹੋਇਆ ਹੈ ਕਿ ਪੰਜਾਬ ਦੇ ਲੋਕ ਤ੍ਰਾਹ ਤ੍ਰਾਹ ਕਰ ਉੱਠੇ ਹਨ ਤੇ ਪੰਜਾਬ ਦੇ ਲੋਕਾਂ ਨੂੰ ਇਸ ਅਜੀਬੋ-ਗਰੀਬ ਸਥਿਤੀ ਵਿਚੋਂ ਬਾਹਰ ਕੱਢਣ ਲਈ ਹਿੰਦ ਕਾਂਗਰਸ ਨੌਜਵਾਨ ਆਗੂ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਜੰਗੀ ਪੱਧਰ ਤੇ ਜੁੱਟੀ ਹੋਈ ਹੈ, ਇਸ ਗੱਲ ਦਾ ਪ੍ਰਗਟਾਵਾ ਉੱਘੇ ਕਾਂਗਰਸੀ ਆਗੂ ਤੇ ਇੰਡੀਅਨ ਓਵਰਸੀਜ਼ ਕਾਂਗਰਸ ਯੂਰਪ ਦੇ ਸੀਨੀਅਰ ਲੀਡਰ ਸੁਰਿੰਦਰ ਸਿੰਘ ਰਾਣਾ (ਹਾਲੈਂਡ) ਨੇ ਫੋਨ ਰਾਹੀ ਪ੍ਰੈੱਸ ਨਾਲ ਕਰਦਿਆਂ ਕਿਹਾ ਕਿ, ਪੰਜਾਬ ਵਿੱਚ ਆਉਣ ਵਾਲੀ ਸਰਕਾਰ ਕਾਂਗਰਸ ਦੀ ਹੈ ਜਿਸ ਨੂੰ ਯਕੀਨੀ ਬਣਾਉਣ ਲਈ ਯੂਰਪ ਤੋਂ ਉਹ ਵਿਸ਼ੇਸ਼ ਤੌਰ ਤੇ ਪੰਜਾਬ ਪਹੁੰਚ ਚੁੱਕੇ ਹਨ।
ਸੁਰਿੰਦਰ ਸਿੰਘ ਰਾਣਾ ਜਿਹੜੇ ਕਿ ਪਿਛਲੇ 4 ਦਹਾਕਿਆਂ ਤੋਂ ਕਾਂਗਰਸ ਪਾਰਟੀ ਲਈ ਯੂਰਪ ਵਿੱਚ ਕੰਮ ਰਹੇ ਹਨ ਤੇ ਯੂਰਪ ਵਿੱਚ ਪਾਰਟੀ ਨੂੰ ਘਰ-ਘਰ ਪਹੁੰਚਾਉਣ ਲਈ ਪਾਰਟੀ ਦੀ ਰੀੜ ਦੀ ਹੱਡੀ ਵਜੋਂ ਕਾਰਵਾਈ ਨੂੰ ਅੰਜਾਮ ਦੇ ਰਹੇ ਹਨ। ਸ:ਰਾਣਾ ਨੇ ਦੱਸਿਆ ਕਿ, ਕੁਲ ਹਿੰਦ ਕਾਂਗਰਸ ਪਾਰਟੀ ਵੋਟ ਚੋਰੀ ਨੂੰ ਰੋਕਣ ਲਈ ਭਾਰਤ ਵਿੱਚ ਵੱਡਾ ਸੰਘਰਸ਼ ਕਰ ਰਹੀ ਹੈ ਤੇ ਇਸੇ ਲੜੀ ਤਹਿਤ ਭਾਰਤ ਦੇ ਵੱਖ-ਵੱਖ ਸੂਬਿਆਂ ਵਿੱਚ ਵੋਟ ਚੋਰੀ ਨੂੰ ਰੋਕਣ ਲਈ ਪਾਰਟੀ ਪ੍ਰਸ਼ਾਸ਼ਨਿਕ ਦਫ਼ਤਰਾਂ ਦੇ ਅੱਗੇ ਵਿਸ਼ਾਲ ਧਰਨੇ ਲਗਾ ਰਹੀ ਹੈ ਤੇ ਇਸੇ ਲੜੀ ਤਹਿਤ ਹੁਸ਼ਿਆਰਪੁਰ ਵਿਖੇ ਪ੍ਰਧਾਨ ਦਲਜੀਤ ਸਿੰਘ ਗਿਲਜੀਆ ਦੀ ਅਗਵਾਈ ਵਿੱਚ ਵਿਸ਼ਾਲ ਧਰਨਾ ਦਿੱਤਾ ਗਿਆ।
ਪੰਜਾਬ ਵਿੱਚ ਲੱਗ ਰਹੇ ਧਰਨਿਆਂ ਦੀ ਪੈਰਵਾਈ ਸੀਨੀਅਰ ਕਾਂਗਰਸੀ ਆਗੂ ਸੂਰਜ ਠਾਕੁਰ ਕਰ ਰਹੇ ਹਨ। ਸੁਰਿੰਦਰ ਸਿੰਘ ਰਾਣਾ ਇਕ ਮਹੀਨੇ ਲਈ ਪੰਜਾਬ ਦੇ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਵਿਸ਼ੇਸ਼ ਸਰਵੇ ਕਰ ਰਹੇ ਹਨ ਤੇ ਲੋਕਾਂ ਨੂੰ ਘਰ-ਘਰ ਜਾਕੇ ਮਿਲ ਰਹੇ ਹਨ। ਇਸ ਦੌਰਾਨ ਉਹ ਕਾਂਗਰਸ ਹਾਈ ਕਮਾਨ ਨੂੰ ਵੀ ਮਿਲਣਗੇ।

Name Change / Cambio di Nome

ਨੌਜਵਾਨ ਨੂੰ ਬੰਦੀ ਬਣਾ ਕਥਿਤ ਤੌਰ ‘ਤੇ ਡਰਾ-ਧਮਕਾ, ਦੁਰਵਿਵਹਾਰ ਕਰ ਫਿਰੌਤੀ ਮੰਗਣ ਵਾਲੇ 9 ਭਾਰਤੀ ਕਾਬੂ